ਪਟਾਕਾ ਫੈਕਟਰੀ ‘ਚ ਧਮਾਕਾ, 3 ਲੋਕਾਂ ਦੀ ਜਲ਼ ਕੇ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਪਟਾਕਾ ਫੈਕਟਰੀ ‘ਚ ਧਮਾਕਾ, 3 ਲੋਕਾਂ ਦੀ ਜਲ਼ ਕੇ ਮੌਤ


ਸੋਨੀਪਤ, 28 ਸਤੰਬਰ,ਬੋਲੇ ਪੰਜਾਬ ਬਿਊਰੋ :


ਹਰਿਆਣਾ ਦੇ ਸੋਨੀਪਤ ‘ਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਪਟਾਕਾ ਫੈਕਟਰੀ ‘ਚ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਇਸ ਅੱਗ ‘ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ ਹੈ। ਹੁਣ ਤੱਕ 3 ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਵਿੱਚੋਂ ਇੱਕ ਲਾਸ਼ ਪਿੰਡ ਦੀ ਔਰਤ ਦੀ ਹੈ, ਜਦਕਿ ਦੂਜੀ ਇੱਕ ਬੱਚੇ ਦੀ ਹੈ।
ਫੈਕਟਰੀ ਵਿੱਚ ਧਮਾਕਾ ਹੋਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਹਾਦਸੇ ਦਾ ਪਤਾ ਲੱਗਾ। ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ‘ਚ ਤਰੇੜਾਂ ਆ ਗਈਆਂ। ਹਾਦਸੇ ਵਿੱਚ ਛੇ ਔਰਤਾਂ ਸਮੇਤ ਸੱਤ ਲੋਕ ਬੁਰੀ ਤਰ੍ਹਾਂ ਝੁਲਸ ਗਏ। ਝੁਲਸੇ ਹੋਏ ਮਜ਼ਦੂਰਾਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਅੱਗ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ। ਇਹ ਮਕਾਨ ਪਿੰਡ ਦੇ ਵਿਚਕਾਰ ਹੈ ਅਤੇ ਇਸ ਦਾ ਮਲਬਾ ਹਟਾਉਣ ਦੀ ਕਾਰਵਾਈ ਚੱਲ ਰਹੀ ਹੈ।ਪੁਲਿਸ ਨੇ ਮਕਾਨ ਮਾਲਕ ਵੇਦਪ੍ਰਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਖ਼ਮੀਆਂ ਵਿਚ ਉਸ ਦੀ ਬੇਟੀ ਵੀ ਸ਼ਾਮਲ ਹੈ।

Leave a Reply

Your email address will not be published. Required fields are marked *