ਪੰਜਾਬ ‘ਚ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕਤਲ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕਤਲ


ਲਹਿਰਾਗਾਗਾ, 29 ਸਤੰਬਰ,ਬੋਲੇ ਪੰਜਾਬ ਬਿਊਰੋ :


ਥਾਣਾ ਲਹਿਰਾਗਾਗਾ ਦੇ ਪਿੰਡ ਭਾਈ ਕੀ ਪਿਸੌਰ ਵਿਖੇ ਇਕ ਵਿਅਕਤੀ ਨੇ ਅਪਣੀ ਲੜਕੀ ਨਾਲ ਪ੍ਰੇਮ ਵਿਆਹ ਕਰਨ ਵਾਲੇ ਪ੍ਰੇਮੀ ਦਾ ਕਤਲ ਕਰ ਦਿਤਾ। ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦਸਿਆ ਕਿ ਮ੍ਰਿਤਕ ਦੇ ਭਰਾ ਮਨਜੀਤ ਸਿੰਘ ਨੇ ਗੁਰਜੰਟ ਸਿੰਘ ਵਿਰੁਧ ਮੁਕਦਮਾ ਦਰਜ ਕਰਵਾਇਆ ਹੈ।
ਜਿਸ ਵਿਚ ਮਨਜੀਤ ਨੇ ਦਸਿਆ ਕਿ ਮੇਰੇ ਭਰਾ ਗੁਰਦੀਪ ਸਿੰਘ ਉਰਫ਼ ਘੋਗੜ ਨੇ ਕਰੀਬ ਤਿੰਨ ਸਾਲ ਪਹਿਲਾਂ ਮੁਲਜ਼ਮ ਗੁਰਜੰਟ ਸਿੰਘ ਦੀ ਲੜਕੀ ਰਜਨੀ ਕੌਰ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਜਿਸ ਕਾਰਨ ਰਜਨੀ ਦਾ ਪੇਕਾ ਪਰਿਵਾਰ ਗੁਰਦੀਪ ਸਿੰਘ ਤੋਂ ਨਾਰਾਜ਼ ਸੀ। ਕੱਲ ਸ਼ਾਮ ਮੇਰਾ ਭਰਾ ਗੁਰਦੀਪ ਸਿੰਘ ਪਿੰਡ ਦੇ ਠੇਕੇ ਤੋਂ ਸ਼ਰਾਬ ਲੈਣ ਗਿਆ ਤਾਂ ਉਥੇ ਗੁਰਜੰਟ ਸਿੰਘ ਬੈਠਾ ਸ਼ਰਾਬ ਪੀ ਰਿਹਾ ਸੀ ਅਤੇ ਉਸ ਦੇ ਨਾਲ ਦੋ ਤਿੰਨ ਹੋਰ ਵਿਅਕਤੀ ਸਨ।
ਜਿਨ੍ਹਾਂ ਦੇ ਹੱਥਾਂ ਵਿਚ ਹਥਿਆਰ ਸਨ। ਗੁਰਜੰਟ ਸਿੰਘ ਨੇ ਗੁਰਦੀਪ ਨੂੰ ਕਿਹਾ ਕਿ ਤੈਨੂੰ ਸਾਡੀ ਲੜਕੀ ਰਜਨੀ ਨਾਲ ਪ੍ਰੇਮ ਵਿਆਹ ਕਰਾਉਣ ਦਾ ਮਜ਼ਾ ਚਖਾਉਂਦੇ ਹਾਂ।ਇਸ ਦੌਰਾਨ ਗੁਰਜੰਟ ਸਿੰਘ ਨੇ ਕੁਹਾੜੀ ਨਾਲ ਗੁਰਦੀਪ ਦੇ ਸਿਰ ’ਤੇ ਹਮਲਾ ਕੀਤਾ। ਇਸ ਉਪਰੰਤ ਉਨ੍ਹਾਂ ਨੇ ਗੁਰਦੀਪ ਦੀ ਕੁੱਟਮਾਰ ਵੀ ਕੀਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਦਸਿਆ ਕਿ ਮੁੱਖ ਮੁਲਜ਼ਮ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।