ਭਾਈ ਬਲਦੇਵ ਸਿੰਘ ਵਡਾਲਾ ਨੂੰ ਏਅਰਪੋਰਟ ‘ਤੇ ਪੱਗ ਉਤਾਰਨ ਲਈ ਕਹਿਣ ‘ਤੇ ਮੰਤਰੀ ਧਾਲੀਵਾਲ ਨੇ ਕੀਤੀ ਨਿਖੇਧੀ
ਅੰਮ੍ਰਿਤਸਰ 29 ਸਤੰਬਰ ,ਬੋਲੇ ਪੰਜਾਬ ਬਿਊਰੋ :
ਭਾਈ ਬਲਦੇਵ ਸਿੰਘ ਵਡਾਲਾ ਨੂੰ ਹਵਾਈ ਅੱਡੇ ‘ਤੇ ਸਕਰੀਨਿੰਗ ਲਈ ਪੱਗਾਂ ਉਤਾਰਨ ਲਈ ਕਹਿਣਾ ਦੇ ਮਾਮਲੇ ‘ਤੇ ਕੈਬਨਿਟ ਮੰਤਰੀ ਧਾਲੀਵਾਲ ਨੇ ਸਖ਼ਤ ਨਿਖੇਧੀ ਕੀਤੀ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਸਾਡੀ ਪੱਗ ਨੂੰ ਏਅਰਪੋਰਟ ‘ਤੇ ਇਸ ਤਰੀਕੇ ਨਾਲ ਨਹੀਂ ਉਤਾਰਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਬਲਦੇਵ ਸਿੰਘ ਵਡਾਲਾ ਸਿੱਖ ਕੌਮ ਦੇ ਮਹਾਨ ਕੀਰਤਨੀਂ ਹਨ ਜੇਕਰ ਉਹਨਾਂ ਨਾਲ ਇਸ ਤਰੀਕੇ ਨਾਲ ਹੋਇਆ ਹੈ ਤਾਂ ਮੈਂ ਇਸ ਦੀ ਸਖ਼ਤ ਨਿੰਦਾ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਬਹੁਤ ਸਾਰੇ ਸਿੱਖ ਵੱਸਦੇ ਹਨ ਅਤੇ ਹਰ ਇੱਕ ਨੂੰ ਪੱਗ ਦੀ ਅਹਿਮੀਅਤ ਬਾਰੇ ਪਤਾ ਹੈ ਉਹਨਾਂ ਕਿਹਾ ਕਿ ਅਮਰੀਕਾ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਏਅਰਪੋਰਟ ਉੱਪਰ ਜਿਸ ਵੀ ਅਫਸਰ ਵੱਲੋਂ ਭਾਈ ਬਲਦੇਵ ਸਿੰਘ ਵਡਾਲਾ ਦੀ ਪੱਗ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਸ ਵਿਰੁੱਧ ਕਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਮੈਂ ਅਮਰੀਕਾ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਕਿਸੇ ਏਅਰਪੋਰਟ ਉੱਪਰ ਪੱਗ ਉਤਾਰਨ ਦਾ ਫਰਮਾਨ ਹੈ ਤਾਂ ਉਸ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।