ਘਰ ਪਹੁੰਚਦਿਆਂ ਹੀ ਆਏ ਐਕਸ਼ਨ ’ਚ, ਬੁਲਾਈ ਮੀਟਿੰਗ
ਚੰਡੀਗੜ੍ਹ 29 ਸਤੰਬਰ ,ਬੋਲੇ ਪੰਜਾਬ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਆਪਣੇ ਕਾਫਲੇ ਨਾਲ ਹਸਪਤਾਲ ਛੱਡ ਕੇ ਹੁਣ ਆਪਣੇ ਘਰ ਪਹੁੰਚ ਚੁੱਕੇ ਹਨ ਦੁਪਹਿਰ 3 ਵਜੇ ਦੇ ਕਰੀਬ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੀਐਮ ਮਾਨ ਨੂੰ ਬੈਕਟੀਰੀਅਲ ਇਨਫੈਕਸ਼ਨ ਲੈਪਟੋਸਪਾਇਰੋਸਿਸ ਦਾ ਪਤਾ ਲੱਗਾ ਸੀ। ਡਾਕਟਰਾਂ ਨੇ ਕਿਹਾ ਸੀ ਕਿ ਉਸ ਨੂੰ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਡਾਕਟਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੂੰ ਰੂਟੀਨ ਚੈਕਅੱਪ ਲਈ ਬੁੱਧਵਾਰ ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਉਨ੍ਹਾਂ ਨੂੰ 26 ਸਤੰਬਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਹਸਪਤਾਲ ‘ਚੋਂ ਨਿਕਲਦੇ ਹੀ ਮੁੱਖ ਮੰਤਰੀ ਨੇ ਅੱਜ ਸ਼ਾਮ 5 ਵਜੇ ਮੁੱਖ ਮੰਤਰੀ ਨਿਵਾਸ ‘ਤੇ ਵੱਡੀ ਮੀਟਿੰਗ ਬੁਲਾਈ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਮੰਡੀਆਂ ਵਿੱਚ ਖਰੀਦ ਦੇ ਮੁੱਦੇ ਨੂੰ ਲੈ ਕੇ ਬੁਲਾਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ‘ਚ ਮੁੱਖ ਮੰਤਰੀ ਮੰਡੀਆਂ ‘ਚ ਵਿਵਸਥਾ ਸੁਧਾਰਨ ਲਈ ਸਖਤ ਆਦੇਸ਼ ਦੇ ਸਕਦੇ ਹਨ।ਅੱਜ ਸਵੇਰੇ ਕਈ ਵਿਧਾਇਕ ਅਤੇ ਮੰਤਰੀ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ। ਇਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਸਨ।