ਮੋਹਾਲੀ ਦੀ ਖਪਤਕਾਰ ਅਦਾਲਤ ਦੀ ਮਾਣਹਾਨੀ ਦੇ ਦੋਸ਼ ‘ਚ ਬਿਲਡਰ ਨੂੰ 3 ਸਾਲ ਦੀ ਕੈਦ, 1 ਲੱਖ ਜੁਰਮਾਨਾ

ਚੰਡੀਗੜ੍ਹ ਪੰਜਾਬ

ਅਦਾਲਤ ਦੇ ਹੁਕਮਾਂ ‘ਤੇ ਵੀ ਵਾਪਸ ਨਹੀਂ ਕੀਤੀ ਗਈ ਰਕਮ

ਮੋਹਾਲੀ 29 ਸਤੰਬਰ ,ਬੋਲੇ ਪੰਜਾਬ ਬਿਊਰੋ :

ਚੰਡੀਗੜ੍ਹ ਵਿੱਚ ਸਕਾਈ ਰੌਕ ਸਿਟੀ ਵੈਲਫੇਅਰ ਸੁਸਾਇਟੀ ਦੇ ਮਾਲਕ ਨਵਜੀਤ ਸਿੰਘ ਨੂੰ ਮੁਹਾਲੀ ਖਪਤਕਾਰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਬਿਲਡਰ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ, ਜਿਸ ‘ਚੋਂ 40,000 ਰੁਪਏ ਸ਼ਿਕਾਇਤਕਰਤਾ ਰਵਿੰਦਰ ਵਾਲੀਆ ਨੂੰ ਦਿੱਤੇ ਜਾਣਗੇ, ਜਦਕਿ ਬਾਕੀ ਦੀ ਰਕਮ ਸਰਕਾਰੀ ਖਜ਼ਾਨੇ ‘ਚ ਜਮ੍ਹਾ ਕਰਵਾਈ ਜਾਵੇਗੀ।ਬਿਲਡਰ ‘ਤੇ ਦੋਸ਼ ਸੀ ਕਿ ਉਸ ਨੇ ਨਿਰਧਾਰਤ ਸਮੇਂ ਅੰਦਰ ਪਲਾਟ ਦਾ ਕਬਜ਼ਾ ਨਾ ਸੌਂਪਿਆ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਸ਼ਿਕਾਇਤਕਰਤਾ ਨੂੰ 9 ਫੀਸਦੀ ਸਾਲਾਨਾ ਵਿਆਜ ਸਮੇਤ ਰਕਮ ਵਾਪਸ ਨਹੀਂ ਕੀਤੀ। ਇਸ ‘ਤੇ ਬਿਲਡਰ ਦੇ ਖਿਲਾਫ ਨਵੀਂ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਸਜ਼ਾ ਸੁਣਾਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।