ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ ਡੇਰਾਬੱਸੀ ਚੋਂ ਇੱਕਵਿਅਕਤੀ .32 ਬੋਰ ਦੇ ਨਜਾਇਜ ਪਿਸਤੌਲ ਅਤੇ 02 ਜਿੰਦਾਂ ਰੌਂਦ ਸਮੇਤ ਕਾਬੂ
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 29 ਸਤੰਬਰ ,ਬੋਲੇ ਪੰਜਾਬ ਬਿਊਰੋ :
ਐੱਸ ਐੱਸ ਪੀ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਅਤੇ ਤਲਵਿੰਦਰ ਸਿੰਘ ਪੀ ਪੀ ਐੱਸ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਜਾਇਜ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਡਾ. ਜੋਤੀ ਯਾਦਵ ਆਈ ਪੀ ਐੱਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਐਸ.ਏ.ਐਸ. ਨਗਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 24-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬੱਸ ਸਟੈਂਡ, ਡੇਰਾਬਸੀ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਜਗਤਾਰ ਸਿੰਘ ਉਰਫ ਤਾਰਾ ਗੁੱਜਰ ਪੁੱਤਰ ਅਜੈਬ ਸਿੰਘ ਵਾਸੀ ਦਾਦਪੁਰ ਮੁਹੱਲਾ, ਨੇੜੇ ਮਸਜਿਦ ਡੇਰਾਬਸੀ ਜਿਸ ਪਾਸ ਨਜਾਇਜ ਹਥਿਆਰ ਹੈ, ਇਸ ਸਮੇਂ ਸਾਹਬ ਪੰਜਾਬੀ ਢਾਬਾ ਡੇਰਾਬਸੀ-ਅੰਬਾਲ਼ਾ ਰੋਡ ਤੇ ਖੜਾ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ, ਜੇਕਰ ਰੇਡ ਕਰਕੇ ਜਗਤਾਰ ਸਿੰਘ ਉਕਤ ਨੂੰ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਨਜਾਇਜ ਹਥਿਆਰ ਅਤੇ ਐਮੂਨੀਸ਼ਨ ਬ੍ਰਾਮਦ ਹੋ ਸਕਦਾ ਹੈ। ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀ ਵਿਰੁੱਧ ਮੁਕੱਦਮਾ ਨੰ: 296 ਮਿਤੀ 24-09-2024 ਅ/ਧ 25-54-59 ਅਸਲਾ ਐਕਟ ਥਾਣਾ ਡੇਰਾਬਸੀ ਰਜਿਸਟਰ ਕੀਤਾ ਗਿਆ। ਜਿਸਨੂੰ ਨੇੜੇ ਸਾਹਬ ਪੰਜਾਬੀ ਢਾਬਾ ਡੇਰਾਬਸੀ-ਅੰਬਾਲ਼ਾ ਰੋਡ ਤੋਂ ਕਾਬੂ ਕਰਕੇ, ਦੋਸ਼ੀ ਪਾਸੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ, ਜਿਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਇਆ ਸੀ।