1 ਅਕਤੂਬਰ ਤੋਂ ਬਦਲ ਜਾਵੇਗਾ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ

ਚੰਡੀਗੜ੍ਹ ਪੰਜਾਬ

1 ਅਕਤੂਬਰ ਤੋਂ ਬਦਲ ਜਾਵੇਗਾ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ

ਮੋਹਾਲੀ, 29 ਸਤੰਬਰ ,ਬੋਲੇ ਪੰਜਾਬ ਬਿਊਰੋ ;

ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ।

ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ, ਅਤੇ ਦੁਪਹਿਰ 2.50 ਵਜੇ ਬੰਦ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਭਰ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਜਿਨ੍ਹਾਂ ‘ਤੇ ਉਪਰੋਕਤ ਹੁਕਮ ਲਾਗੂ ਹੋਣਗੇ।

Leave a Reply

Your email address will not be published. Required fields are marked *