ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਇਲ ਬਰਾਮਦ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਇਲ ਬਰਾਮਦ


ਅੰਮ੍ਰਿਤਸਰ, 29 ਸਤੰਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਪੁਲਸ ਨੂੰ ਸਰਹੱਦ ਪਾਰੋਂ ਨਸ਼ੇ ਦੇ ਨੈੱਟਵਰਕ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਡੀ.ਜੀ.ਪੀ ਨੇ ਲਿਖਿਆ ਹੈ ਕਿ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 6 ਕਿਲੋ ਹੈਰੋਇਨ, 67 ਜਿੰਦਾ ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਮੁਕੱਦਮਾ ਦਰਜ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ.ਜੀ.ਪੀ ਨੇ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

Leave a Reply

Your email address will not be published. Required fields are marked *