ਲਾਰਿਆਂ ਤੋ ਅੱਕੇ ਐਨ ਪੀ ਐਸ ਮੁਲਾਜ਼ਮਾਂ ਨੇ ਐਮ ਐਲ ਏ ਕੁਲਵੰਤ ਸਿੰਘ ਜੀ ਨੂੰ ਦਿੱਤਾ ਰੋਸ ਪੱਤਰ

ਚੰਡੀਗੜ੍ਹ ਪੰਜਾਬ


ਦੋ ਸਾਲ ਬੀਤ ਜਾਣ ਤੇ ਸਰਕਾਰ ਦਾ ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਕੇਵਲ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ

ਐਸ ਏ ਐਸ ਨਗਰ 29 ਸਤੰਬਰ ,ਬੋਲੇ ਪੰਜਾਬ ਬਿਊਰੋ :



 ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਵਿਧਾਇਕ ਕੁਲਵੰਤ ਸਿੰਘ ਨੂੰ ਰੋਸ ਪੱਤਰ ਜ਼ਿਲ੍ਹਾ ਕਨਵੀਨਰ ਮਨਪ੍ਰੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਜਿਲੇ ਦੇ ਐਨ ਪੀ ਐਸ ਮੁਲਾਜ਼ਮਾਂ ਨੇ ਭਾਗ ਲਿਆ ।ਜਿਲਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਜਿਲਾ ਕਨਵੀਨਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲਾਰਾ ਲਾਊ ਰੱਵਈਆ ਦਾ ਸਖਤ ਨੋਟਿਸ ਲੈਂਦਿਆਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਿਲ੍ਹਾ ਪੱਧਰੀ ਐਕਸ਼ਨ 29 ਸਤੰਬਰ ਨੂੰ  ਵਿਧਾਇਕਾਂ ,ਕੈਬਨਿਟ ਮੰਤਰੀਆਂ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ । ਮਨਪ੍ਰੀਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਵਾਅਦੇ ਤੋਂ ਭੱਜ ਗਈ ਹੈ ਅਤੇ ਹੋਰ ਰਾਜਾਂ ਵਿੱਚ ਜਿਹੜਾ ਚੋਣਾਂ ਨੂੰ ਨੂੰ ਦੇਖਦੇ ਹੋਏ ਜਿਹੜਾ ਪੁਰਾਣੀ ਪੈਨਸ਼ਨ ਬਹਾਲੀ ਦਾ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਹ ਵੀ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਲਈ ਦੋ ਸਾਲ ਬੀਤ ਜਾਣ ਬਾਅਦ ਵੀ ਕੇਵਲ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ ਹੈ। ਇਸ ਡੰਗ ਟਪਾਊ ਨੀਤੀ ਤੋਂ ਅੱਕੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ ਅਸੀ ਆਪਣੇ ਮੰਤਰੀ ਤੋ ਮੰਗ ਕਰਦੇ ਹਾਂ ਕਿ ਸਰਕਾਰ ਆਪਣਾ ਚੋਣ ਵਾਅਦਾ ਤੁਰੰਤ ਪੂਰਾ ਕਰੇ ਜੇਕਰ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ  ਚਾਰੇ ਜ਼ਿਮਨੀ ਚੋਣਾਂ ਹਲਕਿਆਂ ਚੱਬੇਵਾਲ,ਡੇਰਾ ਬਾਬਾ ਨਾਨਕ,ਬਰਨਾਲਾ ਅਤੇ ਗਿੱਦੜਬਾਹਾ ਵਿੱਚ ਚੋਣਾਂ ਦੀਆਂ ਮਿਤੀਆਂ ਦੇ ਐਲਾਨ ਤੋ ਤੁਰੰਤ ਬਾਅਦ ਵੱਡੀਆਂ ਰੈਲੀਆਂ ਇਹਨਾਂ ਹਲਕਿਆਂ ਵਿੱਚ ਕੀਤੀਆਂ ਜਾਣਗੀਆਂ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਰਮਚਾਰੀ ਭਾਗ ਲੈਣਗੇ।ਪੰਜਾਬ ਸਰਕਾਰ ਵੱਲੋਂ ਪਿੱਛਲੇ ਸਾਲ 18 ਨਵੰਬਰ 2022 ਨੂੰ ਪੁਰਾਣੀ ਪੈਂਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜ਼ਾਰੀ ਹੋਇਆ ਸੀ ਇਸ ਨੋਟੀਫਿਕੇਸ਼ਨ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਗਿਆ। ਮੌਜੂਦਾ ਪੰਜਾਬ ਸਰਕਾਰ ਵੱਡੇ ਵੱਡੇ ਕੰਮਾਂ ਨੂੰ ਥੋੜੇ ਸਮੇਂ ਵਿੱਚ ਕਰਕੇ ਦਿਖਾਉਣ ਦਾ ਦਾਅਵਾ ਕਰਦੀ ਹੈ ਪਰ ਖੁਦ ਦੇ ਪੁਰਾਣੀ ਪੈਂਨਸ਼ਨ ਬਹਾਲੀ ਸਬੰਧੀ ਲਿਖਤੀ ਕੀਤੇ ਵਾਅਦੇ ਨੂੰ ਦੋ ਸਾਲ ਹੋ ਚੱਲਿਆ ਤੇ ਮੁੱਖਮੰਤਰੀ ਦੇ ਐਲਾਨ ਨੂੰ ਵੀ ਦੋ ਸਾਲ ਹੋ ਗਿਆ ਹੈ ਪਰ ਸਰਕਾਰ ਅਮਲੀ ਜਾਮਾ ਪਾਉਣ ਲਈ ਨਾਕਾਮ ਰਹੀ  ਹੈ। ਜਦੋਂ ਕਿ ਗਵਾਂਢੀ ਸੂਬੇ ਦੀ ਸਰਕਾਰ ਨੇ ਬਾਅਦ ਵਿੱਚ ਸਰਕਾਰ ਬਣਾ ਕੇ ਵਾਅਦਾ ਪੂਰਾ ਕਰ ਵਿਖਾਇਆ ਹੈ। ਅੱਜ ਦੀ ਜਿਲਾ ਪੱਧਰੀ ਰੈਲੀ ਵਿੱਚ ਇਹ ਵੀ ਐਲਾਨ  ਕੀਤਾ ਗਿਆ ਕਿ 2 ਅਕਤੂਬਰ ਦੇ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ ਸਾਂਝੇ ਫਰੰਟ ਦੇ ਅੰਬਾਲਾ ਝੰਡਾ ਮਾਰਚ ਵਿੱਚ ਭਾਗ ਲਿਆ ਜਾਵੇਗਾ ਤੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਹਰਿਆਣਾ ਦੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਿੱਥੇ ਵੀ ਮੁੱਖ ਮੰਤਰੀ ਪੰਜਾਬ ਜਾਣਗੇ ਉਹਨਾਂ ਦਾ ਕਾਲੀਆਂ ਝੰਡੀਆਂ ਨਾਲ ਜਿਲਾ ਪੱਧਰ ਤੇ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਤੇ  ਪਸਸਫ  ਦੇ ਸਟੇਟ ਆਗੂ ਗੁਰਵਿੰਦਰ ਸਿੰਘ  ਜੀਟੀਯੂ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ,ਰਵੀ ਕੁਮਾਰ,ਵੇਦ ਪ੍ਰਕਾਸ਼,ਅਜਮੇਰ ਸਿੰਘ ਲੌਗੀਆਂ,ਜਗਦੀਪ ਸਿੰਘ,ਕੁਲਦੀਪ ਸਿੰਘ, ਪਵਨ ਕੁਮਾਰ ਆਦਿ ਸਾਥੀ ਹਾਜ਼ਰ ਸਨ ।

Leave a Reply

Your email address will not be published. Required fields are marked *