ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਰੱਖਿਆ ਜਾਵੇਗਾ ਹਰ ਹੀਲੇ ਮਾਣ- ਸਤਿਕਾਰ ਬਰਕਰਾਰ : ਕੁਲਵੰਤ ਸਿੰਘ
ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ :
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੋਰਨਾ ਵੱਖ -ਵੱਖ ਪਾਰਟੀਆਂ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਇਹ ਰੁਝਾਨ ਪਿਛਲੇ ਸਮੇਂ ਤੋਂ ਲਗਾਤਾਰ ਜਾਰੀ ਹੈ ਅਤੇ ਦਿਨ ਪ੍ਰਤੀ ਦਿਨ ਆਮ ਆਦਮੀ ਪਾਰਟੀ ਦਾ ਪਰਿਵਾਰ ਵਧਦਾ ਜਾ ਰਿਹਾ ਹੈ,
ਇਹ ਗੱਲ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਆਮ ਆਦਮੀ ਪਾਰਟੀ ਦੇ ਸੈਕਟਰ- 79 ਵਿਖੇ ਸਥਿਤ ਦਫਤਰ ਵਿਖੇ ਪਿੰਡ ਮੌਜਪੁਰ ਤੋਂ 20 ਤੋਂ ਵੀ ਵੱਧ ਬੀਬੀਆਂ ਦੇ ਜਥੇ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਤਿਲਾਂਜਲੀ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰ ਰਹੇ ਸਨ,
ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਮਾਣ -ਸਤਿਕਾਰ ਹਰ ਹੀਲੇ
ਬਰਕਰਾਰ ਰੱਖਿਆ ਜਾਵੇਗਾ ਅਤੇ ਉਨਾਂ ਦੇ ਰੋਜ਼- ਮਰਰਾ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਰਹੇਗਾ, ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਮਹਿਲਾਵਾਂ ਵੀ ਸ਼ਾਮਿਲ ਹੋ ਰਹੀਆਂ ਹਨ,ਜੋ ਕਿ ਇੱਕ ਚੰਗੇਰੇ ਸਮਾਜ ਲਈ ਪਾਏਦਾਰ ਕਦਮ ਹੈ ,ਉਹਨਾਂ ਦੋਹਰਾਇਆ ਕਿ ਬਿਨਾਂ ਕਿਸੇ ਅਗਾਊ ਪ੍ਰੋਗਰਾਮ ਤੋਂ ਕੀਤਾ ਗਿਆ ਅੱਜ ਦਾ ਇਹ ਪ੍ਰੋਗਰਾਮ ਸਿਰਫ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਦੇ ਵੱਲੋਂ ਲੋਕ ਪੱਖੀ ਸਕੀਮਾਂ ਨੂੰ ਸਮਰਪਿਤ ਹੈ,ਜਿਸ ਤਰ੍ਹਾਂ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ ਹਨ, ਵੱਡੀ ਗਿਣਤੀ ਵਿੱਚ ਬੇਰੁਜ਼ਗਾਰੀ ਨੂੰ ਠੱਲ ਪਾਈ ਗਈ ਹੈ, ਪੰਜਾਬ ਨੂੰ ਫਿਰ ਤੋਂ ਹਰਿਆ -ਭਰਿਆ ਅਤੇ ਰੰਗਲਾ- ਪੰਜਾਬ ਬਣਾਉਣ ਦੇ ਲਈ ਯਤਨ ਵੱਡੀ ਪੱਧਰ ਤੇ ਜਾਰੀ ਹਨ, ਉਹਨਾਂ ਕਿਹਾ ਕਿ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਪੰਜਾਬ ਦੇ ਵਿੱਚ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡ ਦੇ ਮੈਦਾਨ ਵਿੱਚ ਲੈ ਕੇ ਜਾਣ ਦੇ ਲਈ -ਖੇਡਾਂ ਵਤਨ ਪੰਜਾਬ ਦੀਆਂ- ਕਰਵਾਈਆਂ ਜਾ ਰਹੀਆਂ ਹਨ, ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਖੇਡ ਮੈਦਾਨ ਦੇ ਵਿੱਚ ਜਾਣ ਦੇ ਲਈ ਢੁਕਵਾਂ ਮਾਹੌਲ ਦਿੱਤਾ ਜਾ ਸਕੇ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਪਹਿਲਾਂ ਦੇ ਮੁਕਾਬਲਤਨ ਦਿਨ- ਪ੍ਰਤੀ- ਦਿਨ ਮਜਬੂਤੀ ਮਿਲ ਰਹੀ ਹੈ। ਜਿਸ ਦੇ ਚਲਦਿਆਂ ਹੋਰਨਾਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਕੋਲ ਸਰਕਾਰ ਦੇ ਖਿਲਾਫ ਬੋਲਣ ਲਈ ਕੁਝ ਨਹੀਂ ਰਹਿ ਗਿਆ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਸਮਾਣਾ,ਸੁਖਜਿੰਦਰ ਕੌਰ ਲਾਲੀ,ਬਲਵਿੰਦਰ ਕੌਰ,
ਬਲਵਿੰਦਰ ਸਿੰਘ,ਗੁਰਜੀਤ ਸਿੰਘ,
ਦੀਪਾ ਨੰਬਰਦਾਰ,ਧਰਮਿੰਦਰ ਸਿੰਘ,ਰਣਬੀਰ ਸਿੰਘ,
ਅਜੈਬ ਸਿੰਘ,ਬਹਾਦਰ ਸਿੰਘ,ਰਛਪਾਲ ਕੌਰ, ਜਸਵਿੰਦਰ ਕੌਰ,ਧਰਮਪ੍ਰੀਤ ਸਿੰਘ,
ਲਵਪ੍ਰੀਤ ਸਿੰਘ,ਦਿਲਪ੍ਰੀਤ ਸਿੰਘ,ਹਰਪ੍ਰੀਤ ਸਿੰਘ,
ਮੋਹਣ ਸਿੰਘ,ਜਸਵੰਤ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ,