ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲੇਗੀ ਬੁਲੇਟ ਟਰੇਨ

ਚੰਡੀਗੜ੍ਹ ਪੰਜਾਬ

ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲੇਗੀ ਬੁਲੇਟ ਟਰੇਨ

ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਬੁਲੇਟ ਟਰੇਨ ਜਲਦ ਹੀ ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲੇਗੀ। ਪੰਜਾਬ ਵਿੱਚ ਇਸ ਹਾਈ ਸਪੀਡ ਟਰੇਨ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਹੋ ਜਾਵੇਗਾ।ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ‘ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਜਾਣਕਾਰੀ ਮੁਤਾਬਕ ਟਰੇਨ ‘ਚ 750 ਯਾਤਰੀ ਸਫਰ ਕਰ ਸਕਣਗੇ।ਬੁਲੇਟ ਟਰੇਨ ਪ੍ਰਾਜੈਕਟ ਲਈ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਪੈਂਦੇ 343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਇਸ ਵਿੱਚ ਦਿੱਲੀ ਦੇ 22 ਪਿੰਡ, ਹਰਿਆਣਾ ਦੇ 135 ਅਤੇ ਪੰਜਾਬ ਦੇ 186 ਪਿੰਡ ਸ਼ਾਮਲ ਹੋਣਗੇ। ਦਿੱਲੀ ਅਤੇ ਅੰਮ੍ਰਿਤਸਰ ਦਰਮਿਆਨ ਇਸ ਹਾਈ ਸਪੀਡ ਰੇਲਗੱਡੀ ਦੀ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।ਸੂਤਰਾਂ ਅਨੁਸਾਰ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ 1-1 ਪਿੰਡ ਨੂੰ ਇਸ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ।

ਨਵੀਂ ਰੇਲਵੇ ਲਾਈਨ ਹੇਠ ਆਉਣ ਵਾਲੇ ਪਿੰਡਾਂ ਦੇ ਕਿਸਾਨਾਂ ਨਾਲ IIMR ਏਜੰਸੀ ਦੀਆਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਤੋਂ 5 ਗੁਣਾ ਵੱਧ ਰਕਮ ਦਿੱਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।