ਪੰਜਾਬ ‘ਚ ਸਰਪੰਚ ਦੇ ਅਹੁਦੇ ਲਈ ਲੱਗੀ 2 ਕਰੋੜ ਦੀ ਬੋਲੀ

ਚੰਡੀਗੜ੍ਹ ਪੰਜਾਬ

ਬੋਲੀ 50 ਲੱਖ ਨਾਲ ਹੋਈ ਸੀ ਸ਼ੁਰੂ

ਗੁਰਦਾਸਪੁਰ 30 ਸਤੰਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੁੰਦੇ ਹੀ ਸਰਪੰਚ ਦੇ ਅਹੁਦੇ ਲਈ ਬੋਲੀ ਲੱਗਣ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ।ਇਸੇ ਲੜੀ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਹੈ। ਹਾਲਾਂਕਿ ਇਸ ਸਬੰਧ ‘ਚ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।ਉਮੀਦ ਹੈ ਕਿ ਅੱਜ ਇਹ ਬੋਲੀ ਹੋਰ ਵੀ ਵੱਧ ਜਾਵੇਗੀ। ਇਹ ਬੋਲੀ ਦੇਣ ਵਾਲੇ ਭਾਜਪਾ ਆਗੂ ਆਤਮਾ ਰਾਮ ਦਾ ਕਹਿਣਾ ਹੈ ਕਿ ਇਹ ਬੋਲੀ ਹੋਰ ਵੀ ਵੱਧ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬੋਲੀ ਵਿੱਚ ਜੋ ਵੀ ਪੈਸਾ ਆਵੇਗਾ, ਕਿੱਥੇ ਖਰਚ ਕਰਨਾ ਹੈ, ਇਸ ਦਾ ਫੈਸਲਾ ਪਿੰਡ ਦੇ ਨੌਜਵਾਨ ਸਭਾ ਕਰਨਗੇ। ਜਦੋਂ ਕਿ ਪਿੰਡ ਦੀ ਪੰਚਾਇਤ ਨੂੰ ਦਿੱਤੀ ਜਾਣ ਵਾਲੀ ਗਰਾਂਟ ਵੱਖਰੀ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।