ਮੋਹਾਲੀ ‘ਚ ਫੌਜ ਦੇ ਸਿਪਾਹੀ ਨੇ ਕੈਫੇ ਮਾਲਕ ‘ਤੇ ਚਲਾਈ ਗੋਲੀ

Uncategorized

7000 ਰੁਪਏ ਦੇ ਕਰਜ਼ੇ ਨੂੰ ਲੈ ਕੇ ਲਗਾਤਾਰ ਤਿੰਨ ਫਾਇਰ

ਮੋਹਾਲੀ 30 ਸਤੰਬਰ ,ਬੋਲੇ ਪੰਜਾਬ ਬਿਊਰੋ :

ਮੋਹਾਲੀ ‘ਚ ਸਿਰਫ 7 ਹਜ਼ਾਰ ਰੁਪਏ ਦੇ ਕਰਜ਼ੇ ਨੂੰ ਲੈ ਕੇ ਹੋਏ ਝਗੜੇ ਕਾਰਨ ਫੌਜ ‘ਚੋਂ ਗੈਰ-ਹਾਜ਼ਰ ਸਤਵੰਤ ਸਿੰਘ ਅਤੇ ਉਸ ਦੇ ਸਾਥੀ ਉਦਿਤ ਸ਼ੌਕੀਨ ਨੇ ਸੈਕਟਰ–68. ਸਥਿਤ ਨਿਊ ਮਾਰਕੀਟ ‘ਚ ਕੈਫੇ ਚਲਾਉਣ ਵਾਲੇ ਜਸ਼ਨਜੀਤ ਸਿੰਘ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। . ਗੋਲੀ ਚਲਾਉਣ ਦੀ ਕੋਸ਼ਿਸ਼ ਦੌਰਾਨ ਜਸ਼ਨਜੀਤ ਨੇ ਸਤਵੰਤ ਦਾ ਹੱਥ ਫੜ ਕੇ ਪਿਸਤੌਲ ਨੂੰ ਉਪਰ ਵੱਲ ਮੋੜ ਦਿੱਤਾ, ਜਿਸ ਕਾਰਨ ਉਹ ਵਾਲ-ਵਾਲ ਬਚ ਗਿਆ। ਇਸੇ ਦੌਰਾਨ ਮੁਲਜ਼ਮ ਸਤਵੰਤ ਅਤੇ ਜਸ਼ਨਜੀਤ ਵਿਚਕਾਰ ਝਗੜਾ ਹੋ ਗਿਆ, ਜਿਸ ਵਿੱਚ ਦੋਵੇਂ ਜ਼ਖ਼ਮੀ ਹੋ ਗਏ।ਘਟਨਾ ਤੋਂ ਬਾਅਦ ਦੋਸ਼ੀ ਉਦਿਤ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਫੇਜ਼-8 ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਫੇਜ਼-6 ਸਥਿਤ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਪੁਲੀਸ ਨੇ ਜਸ਼ਨਜੀਤ ਦੇ ਬਿਆਨਾਂ ਦੇ ਆਧਾਰ ’ਤੇ ਸਤਵੰਤ ਸਿੰਘ ਅਤੇ ਉਦਿਤ ਸ਼ੌਕੀਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਤਵੰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਉਦਿਤ ਦੀ ਭਾਲ ‘ਚ ਪੁਲਸ ਛਾਪੇਮਾਰੀ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।