ਖ਼ਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਅਤੇ ਬਿਜ਼ਨਸ ਸਟੱਡੀਜ਼ ਵਿਖੇ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ

ਚੰਡੀਗੜ੍ਹ ਪੰਜਾਬ

ਅਵਰੀਨਜੋਤ ਕੌਰ ਮਿਸ ਫਰੈਸ਼ਰ ਅਤੇ ਅਕਸ਼ਿਤ ਮਿਸਟਰ ਫਰੈਸ਼ਰ ਬਣੇ

ਮੋਹਾਲੀ 1 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਫੇਜ਼.3ਏ ਮੋਹਾਲੀ ਵਿਖੇ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਪਿ੍ੰਸੀਪਲ ਡਾ: ਹਰੀਸ਼ ਕੁਮਾਰੀ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ |

ਫਰੈਸ਼ਰ ਪਾਰਟੀ ਦੌਰਾਨ ਸੀਨੀਅਰ ਅਤੇ ਜੂਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਨੂੰ ਖ਼ੂਬ ਬਨ ਕੇ ਰੱਖਿਆ। ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਵਿਦਿਆਰਥੀਆਂ ਵੱਲੋਂ ਗੀਤ, ਡਾਂਸ, ਬਾਲੀਵੁੱਡ ਗੀਤ ਆਦਿ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਨੂੰ ਹਾਜ਼ਰ ਸਰੋਤਿਆਂ ਵੱਲੋਂ ਖੂਬ ਸਲਾਹਿਆ ਗਿਆ।

ਇਸ ਮੌਕੇ ਮਿਸਟਰ ਫਰੈਸ਼ਰ, ਮਿਸ ਫਰੈਸ਼ਰ, ਮਿਸਟਰ ਹੈਡਸਮ, ਮਿਸ ਚਾਰਮਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਨਵੇਂ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੇ ਤਹਿਤ ਕਾਲਜ ਦੇ ਨਵੇਂ ਵਿਦਿਆਰਥੀਆਂ ਨੇ ਸਟੇਜ ‘ਤੇ ਰੈਂਪ ਮਾਡਲਿੰਗ ਕੀਤੀ ਅਤੇ ਆਪਣੀ ਜਾਣ-ਪਛਾਣ ਅਤੇ ਆਪਣੇ ਸ਼ੌਕ ਦੇ ਨਾਲ-ਨਾਲ ਭਵਿੱਖ ਦੀਆਂ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ। ਇਸ ਮੌਕੇ ਮੁਕਾਬਲੇ ਦੇ ਜੱਜਾਂ ਨੇ ਉਨ੍ਹਾਂ ਤੋਂ ਸਵਾਲ ਵੀ ਪੁੱਛੇ। ਜਿਸ ਦੇ ਪ੍ਰਤੀਯੋਗੀਆਂ ਵੱਲੋਂ ਜਵਾਬ ਦਿੱਤੇ ਗਏ।

ਮੁਕਾਬਲੇ ਤੋਂ ਬਾਅਦ ਬੀ.ਕਾਮ ਪਹਿਲੇ ਸਮੈਸਟਰ ਦੀ ਅਵਰੀਨਨਜੋਤ ਕੌਰ ਮਿਸ ਫਰੈਸ਼ਰ ਅਤੇ ਅਕਸ਼ਿਤ ਮਿਸਟਰ ਫਰੈਸ਼ਰ ਐਲਾਨਿਆ ਗਿਆ । ਪ੍ਰੋਗਰਾਮ ਨੂੰ ਅੱਗੇ ਤੋਰਦਿਆਂ ਬੀ.ਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਰਿਤੁਲ ਨੂੰ ਮਿਸ ਚਾਰਮਿੰਗ ਚੁਣਿਆ ਗਿਆ, ਜਦਕਿ ਮਿਸਟਰ ਹੈਡਸਮ ਦਾ ਖਿਤਾਬ ਬੀ.ਏ ਪਹਿਲੇ ਸਮੈਸਟਰ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਇਸ ਸਭ ਦਾ ਤਾਜ ਪੋਸ਼ੀ ਕਾਲਜ ਦੇ ਪਿ੍ੰਸੀਪਲ ਡਾ: ਹਰੀਸ਼ ਕੁਮਾਰੀ ਨੇ ਪਹਿਨਾਇਆ ਅਤੇ ਸਾਰਿਆਂ ਨੂੰ ਵਧਾਈ ਦਿੱਤੀ |

ਇਸ ਮੌਕੇ ਕਾਲਜ ਦੀ ਪਿ੍ੰਸੀਪਲ ਡਾ: ਹਰੀਸ਼ ਕੁਮਾਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਸ਼ਾਸਿਤ ਜੀਵਨ ਸਫ਼ਲਤਾ ਲਈ ਅਹਿਮ ਤੱਥ ਹੈ | ਇਸ ਲਈ ਉਨ੍ਹਾਂ ਨੂੰ ਹਰ ਹਾਲਤ ਵਿੱਚ ਅਨੁਸ਼ਾਸਨ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਰੈਗਿੰਗ ’ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਸੀਨੀਅਰ ਵਿਦਿਆਰਥੀਆਂ ਨੂੰ ਆਪਣੇ ਜੂਨੀਅਰਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨੀ ਚਾਹੀਦੀ ਹੈ ਅਤੇ ਸਦਭਾਵਨਾ ਅਤੇ ਏਕਤਾ ਵਿੱਚ ਰਹਿਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨਾਲ ਕਾਲਜ ਦੇ ਹੋਰ ਲੈਕਚਰਾਰ ਅਤੇ ਫੈਕਲਟੀ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *