ਲੈਕਚਰਾਰ ਦਲਜੀਤ ਸਿੰਘ ਨੂੰ ਸੇਵਾ ਮੁਕਤੀ ਮੌਕੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

ਚੰਡੀਗੜ੍ਹ ਪੰਜਾਬ

ਲੈਕਚਰਾਰ ਦਲਜੀਤ ਸਿੰਘ ਨੂੰ ਸੇਵਾ ਮੁਕਤੀ ਮੌਕੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ


ਮੋਹਾਲੀ, 1 ਅਕਤੂਬਰ,ਬੋਲੇ ਪੰਜਾਬ ਬਿਊਰੋ :


ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਐੱਸ ਏ ਐੱਸ ਨਗਰ ਇਕਾਈ ਦੇ ਜਨਰਲ ਸਕੱਤਰ ਦਲਜੀਤ ਸਿੰਘ ਮਿਤੀ 30-09-2024 ਨੂੰ 30 ਸਾਲ ਦੀ ਬੇਦਾਗ ਲੈਕਚਰਾਰ ਹਿਸਟਰੀ ਦੀ ਆਸਾਮੀ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕਰੂਲਾਂਪੁਰ ਤੋਂ ਸੇਵਾ ਮੁਕਤ ਹੋ ਗਏ ਹਨ।ਇਸ ਮੌਕੇ ਤੇ ਸਕੂਲ ਵਿਖੇ ਉਹਨਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਤੇ ਬੋਲਦਿਆਂ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਸਰਪ੍ਰਸਤ ਹਾਕਮ ਸਿੰਘ ਵਾਲੀਆ ਨੇ ਉਹਨਾਂ ਨੂੰ ਮੁਬਾਰਕਵਾਦ ਦਿੰਦੇ ਹੋਏ ਉਹਨਾਂ ਨੂੰ ਸਮਾਜ ਸੇਵਾ ਦੇ ਕਾਰਜਾਂ ਵਿੱਚ ਮੋਹਰੀ ਰਹਿਣ ਲਈ ਕਿਹਾ।ਯੂਨੀਅਨ ਐੱਸ ਏ ਐੱਸ ਨਗਰ ਦੇ ਪ੍ਰਧਾਨ ਰਣਬੀਰ ਸਿੰਘ ਸੋਹਲ ਨੇ ਇਸ ਮੌਕੇ ਕਿਹਾ ਕਿ ਦਲਜੀਤ ਸਿੰਘ ਮਿਹਨਤੀ, ਇਮਾਨਦਾਰ ਤੇ ਨਰਮ ਸੁਭਾਅ ਦੇ ਮਾਲਕ ਹਨ।ਸਕੂਲ ਦੇ ਸਾਬਕਾ ਪ੍ਰਿੰਸੀਪਲ ਹਰਵਿੰਦਰ ਕੌਰ ਨੇ ਕਿਹਾ ਕਿ ਸਕੂਲ ਦੀਆਂ ਸਮੁੱਚੀਆਂ ਗਤੀਵਿਧੀਆਂ ਦਾ ਦਾਰੋਮਦਾਰ ਇਹਨਾਂ ਦੇ ਮੋਢਿਆਂ ‘ਤੇ ਸੀ।ਸਕੂਲ ਦੇ ਪ੍ਰਿੰਸੀਪਲ ਹਰਜੀਤ ਕੌਰ ਗਿੱਲ ਨੇ ਦਲਜੀਤ ਸਿੰਘ ਨੂੰ ਮੁਬਾਰਕਵਾਦ ਦਿੰਦਿਆਂ ਸਕੂਲ ਨਾਲ਼ ਜੁੜੇ ਰਹਿਣ ਦੀ ਅਪੀਲ ਕੀਤੀ।ਇਸ ਮੌਕੇ ‘ਤੇ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਉਹਨਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਦਲਜੀਤ ਸਿੰਘ ਨੇ ਆਪਣੇ ਜੀਵਨ ਬਾਰੇ ਦੱਸਿਆ ਅਤੇ ਅਜਿਹਾ ਪ੍ਰੋਗਰਾਮ ਉਲੀਕਣ ਲਈ ਸਮੁੱਚੇ ਸਟਾਫ਼ ਤੇ ਸਕੂਲ ਪ੍ਰਿੰਸੀਪਲ ਦਾ ਧੰਨਵਾਦ ਕੀਤਾ।ਇਸ ਮੌਕੇ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ ) ਦਫ਼ਤਰ ਤੋਂ ਐੱਲ ਏ ਰਾਮ ਕਿਸ਼ਨ, ਗੁਰਚਰਨ ਸਿੰਘ ਯੂਨੀਅਰ ਸਹਾਇਕ, ਹਰਨੇਕ ਸਿੰਘ ਸੀਨੀਅਰ ਸਹਾਇਕ , ਸਕਰੂਲਾਂਪੁਰ ਪਿੰਡ ਦੇ ਸਰਪੰਚ, ਸਕੂਲ ਮੇਨੇਜਮੈਂਟ ਕਮੇਟੀ ਦੇ ਮੈਂਬਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।