ਸੁਪਰਮਾਰਕੀਟ ‘ਚ ਇੱਕ ਵਿਅਕਤੀ ਵੱਲੋਂ ਲੋਕਾਂ ‘ਤੇ ਚਾਕੂ ਨਾਲ ਹਮਲਾ, ਤਿੰਨ ਦੀ ਮੌਤ, 15 ਜ਼ਖਮੀ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਸੁਪਰਮਾਰਕੀਟ ‘ਚ ਇੱਕ ਵਿਅਕਤੀ ਵੱਲੋਂ ਲੋਕਾਂ ‘ਤੇ ਚਾਕੂ ਨਾਲ ਹਮਲਾ, ਤਿੰਨ ਦੀ ਮੌਤ, 15 ਜ਼ਖਮੀ


ਬੀਜਿੰਗ, 1 ਅਕਤੂਬਰ,ਬੋਲੇ ਪੰਜਾਬ ਬਿਊਰੋ :


ਚੀਨ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਦੇ ਇੱਕ ਸੁਪਰਮਾਰਕੀਟ ਤੋਂ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰਕੇ ਤਿੰਨ ਦੀ ਹੱਤਿਆ ਕਰ ਦਿੱਤੀ। 15 ਲੋਕ ਜ਼ਖਮੀ ਵੀ ਹੋਏ ਹਨ।
ਇਹ ਘਟਨਾ ਸੋਮਵਾਰ ਨੂੰ ਚੀਨ ਦੇ 75ਵੇਂ ਰਾਸ਼ਟਰੀ ਦਿਵਸ ਦੀ ਪੂਰਵ ਸੰਧਿਆ ‘ਤੇ ਸ਼ੰਘਾਈ ‘ਚ ਵਾਪਰੀ। ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਘਟਨਾ ਦੀ ਸੂਚਨਾ ਸੋਮਵਾਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 9.47 ‘ਤੇ ਮਿਲੀ। ਸੂਚਨਾ ਮਿਲਦੇ ਹੀ ਅਸੀਂ ਤੁਰੰਤ ਮੌਕੇ ‘ਤੇ ਪਹੁੰਚ ਗਏ। ਉੱਥੇ 37 ਸਾਲਾ ਹਮਲਾਵਰ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਰਿਹਾ ਸੀ। ਉਸ ਨੂੰ ਤੁਰੰਤ ਫੜ ਲਿਆ ਗਿਆ।
ਸੋਸ਼ਲ ਮੀਡੀਆ ‘ਤੇ ਚਾਕੂ ਲੈ ਕੇ ਜਾਂਦੇ ਵਿਅਕਤੀ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ 18 ਪੀੜਤਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਹਾਲਾਂਕਿ ਤਿੰਨ ਦੀ ਇਲਾਜ ਦੌਰਾਨ ਮੌਤ ਹੋ ਗਈ। ਬਾਕੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।