ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲਾਈ ਰੋਕ
ਚੰਡੀਗੜ, 2 ਅਕਤੂਬਰ,ਬੋਲੇ ਪੰਜਾਬ ਬਿਊਰੋ ;
ਸੂਬੇ ‘ਚ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ, ਜਿਸ ਕਾਰਨ ਪੰਜਾਬ ਪੁਲਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 1 ਅਕਤੂਬਰ ਤੋਂ 15 ਅਕਤੂਬਰ ਤੱਕ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸੂਬੇ ਦੀਆਂ 13,237 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ, ਜਿਸ ਲਈ ਫਿਲਹਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਿੰਡਾਂ ਵਿੱਚ ਧੜੇਬੰਦੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦੇ ਨਿਯਮਾਂ ਵਿੱਚ ਸੋਧ ਕੀਤੀ ਹੈ, ਤਾਂ ਕਿ ਪਿੰਡਾਂ ਵਿੱਚ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾ ਸਕੇ।