ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲਾਈ ਰੋਕ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲਾਈ ਰੋਕ


ਚੰਡੀਗੜ, 2 ਅਕਤੂਬਰ,ਬੋਲੇ ਪੰਜਾਬ ਬਿਊਰੋ ;


ਸੂਬੇ ‘ਚ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ, ਜਿਸ ਕਾਰਨ ਪੰਜਾਬ ਪੁਲਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 1 ਅਕਤੂਬਰ ਤੋਂ 15 ਅਕਤੂਬਰ ਤੱਕ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸੂਬੇ ਦੀਆਂ 13,237 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 15 ਅਕਤੂਬਰ ਨੂੰ ਹੋਣੀਆਂ ਹਨ, ਜਿਸ ਲਈ ਫਿਲਹਾਲ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਿੰਡਾਂ ਵਿੱਚ ਧੜੇਬੰਦੀ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦੇ ਨਿਯਮਾਂ ਵਿੱਚ ਸੋਧ ਕੀਤੀ ਹੈ, ਤਾਂ ਕਿ ਪਿੰਡਾਂ ਵਿੱਚ ਸਰਪੰਚ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।