ਮਹਾਰਾਸ਼ਟਰ ‘ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਤਿੰਨ ਵਿਅਕਤੀਆਂ ਦੀ ਮੌਤ

ਚੰਡੀਗੜ੍ਹ ਨੈਸ਼ਨਲ ਪੰਜਾਬ

ਮਹਾਰਾਸ਼ਟਰ ‘ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਤਿੰਨ ਵਿਅਕਤੀਆਂ ਦੀ ਮੌਤ


ਮੁੰਬਈ, 2 ਅਕਤੂਬਰ,ਬੋਲੇ ਪੰਜਾਬ ਬਿਊਰੋ ;


ਮਹਾਰਾਸ਼ਟਰ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਪੁਣੇ ਜ਼ਿਲ੍ਹੇ ਦੇ ਬਾਵਧਨ ਨੇੜੇ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਪਿੰਪਰੀ ਚਿੰਚਵਾੜ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਲੋਕ ਮਾਰੇ ਗਏ ਹਨ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਐਂਬੂਲੈਂਸ ਵੀ ਮੌਕੇ ‘ਤੇ ਪਹੁੰਚ ਗਈ ਹੈ। ਹਾਦਸੇ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਹਾਦਸਾ ਧੁੰਦ ਜਾਂ ਤਕਨੀਕੀ ਨੁਕਸ ਕਾਰਨ ਹੋਇਆ ਹੋ ਸਕਦਾ ਹੈ।  
ਪੁਲਸ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਪੁਣੇ ਜ਼ਿਲੇ ‘ਚ ਅੱਜ ਬੁੱਧਵਾਰ ਸਵੇਰੇ ਇਕ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਤੋਂ ਬਾਅਦ ਕੁਝ ਹੀ ਸਮੇਂ ਵਿੱਚ ਇਹ ਅੱਗ ਦੇ ਗੁਬਾਰੇ ਵਿੱਚ ਤਬਦੀਲ ਹੋ ਗਿਆ।

Leave a Reply

Your email address will not be published. Required fields are marked *