ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ, ਹਾਈਕੋਰਟ ਵੱਲੋਂ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਰੱਦ
ਚੰਡੀਗੜ੍ਹ, 3 ਅਕਤੂਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਵੀਰਵਾਰ ਨੂੰ ਪੰਜਾਬ ਪੰਚਾਇਤ ਚੋਣਾਂ ਸਬੰਧੀ ਦਾਇਰ 170 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ।
ਹਾਈ ਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਿਨ੍ਹਾਂ ਪਟੀਸ਼ਨਾਂ ਵਿੱਚ ਵੋਟਾਂ ਕੱਟਣ ਜਾਂ ਗਲਤ ਵਾਰਡ ਬੰਦੀ ਕਰਨ ਦੀ ਗੱਲ ਕਹੀ ਗਈ ਸੀ, ਉਨ੍ਹਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ।
ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਉਨ੍ਹਾਂ ਨੂੰ ਠੀਕ ਕੀਤਾ ਜਾਵੇ। ਜਿਨ੍ਹਾਂ ਦੀਆਂ ਵੋਟਾਂ ਗਲਤ ਵਾਰਡ ਵਿੱਚ ਦਿਖਾਈਆਂ ਗਈਆਂ ਹਨ, ਉਨ੍ਹਾਂ ਨੂੰ ਵੀ ਠੀਕ ਕੀਤਾ ਜਾਵੇ। ਨੋ ਡਿਊ ਸਰਟੀਫਿਕੇਟ ਜਾਰੀ ਨਾ ਕਰਨ ਸਬੰਧੀ ਦਾਇਰ ਪਟੀਸ਼ਨਾਂ ਨੂੰ ਪ੍ਰਵਾਨ ਕਰਦਿਆਂ ਹਾਈ ਕੋਰਟ ਨੇ ਅੱਜ ਹੀ ਪੰਜਾਬ ਸਰਕਾਰ ਨੂੰ ਨੋ ਡਿਊ ਸਰਟੀਫਿਕੇਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ।