ਔਰਤ ਦੀ ਮੁਸਤੈਦੀ ਕਾਰਨ ਬੱਚਿਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ

ਚੰਡੀਗੜ੍ਹ ਪੰਜਾਬ

ਔਰਤ ਦੀ ਮੁਸਤੈਦੀ ਕਾਰਨ ਬੱਚਿਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ


ਜਲੰਧਰ, 3 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸ਼ਹਿਰ ‘ਚ ਬੱਚਿਆਂ ਨੂੰ ਅਗਵਾ ਕਰਨ ਦੀ ਵੱਡੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫੁੱਟਬਾਲ ਚੌਕ ਨੇੜੇ ਦੋ ਬੱਚੇ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਦੋ ਮਾਸੂਮ ਬੱਚਿਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਪੀੜਤ ਬੱਚਿਆਂ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੇ ਘਰ ਦੇ ਬਾਹਰ ਖੇਡ ਰਹੇ ਸਨ ਤਾਂ ਇਕ ਮੋਟਰਸਾਈਕਲ ਚਾਲਕ ਉਨ੍ਹਾਂ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਿਆ ਪਰ ਜਿਵੇਂ ਹੀ ਉਹ ਫੁੱਟਬਾਲ ਚੌਕ ਨੇੜੇ ਪਹੁੰਚੇ ਤਾਂ ਇਕ ਔਰਤ ਦੀ ਨਜ਼ਰ ਬੱਚਿਆਂ ‘ਤੇ ਪਈ , ਜਿਸ ਤੋਂ ਬਾਅਦ ਬੱਚਿਆਂ ਨੂੰ ਬਚਾਇਆ ਗਿਆ। ਬੱਚਿਆਂ ਦੀਆਂ ਅੱਖਾਂ ‘ਤੇ ਪੱਟੀ ਬੰਨ੍ਹੀ ਹੋਈ ਸੀ ਅਤੇ ਮੂੰਹ ‘ਤੇ ਰੁਮਾਲ ਬੰਨ੍ਹਿਆ ਹੋਇਆ ਸੀ।
ਇਸ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।