ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ

ਚੰਡੀਗੜ੍ਹ ਨੈਸ਼ਨਲ ਪੰਜਾਬ

ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ


ਸੰਗਤ ਮੰਡੀ, 3 ਅਕਤੂਬਰ, ਬੋਲੇ ਪੰਜਾਬ ਬਿਊਰੋ :


ਜੰਮੂ-ਕਸ਼ਮੀਰ ਦੇ ਲੇਹ-ਲਦਾਖ ਵਿੱਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਬਠਿੰਡਾ ਦੇ ਪਿੰਡ ਜੰਗੀਰਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ।  ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ (22) ਪੁੱਤਰ ਜਗਜੀਤ ਸਿੰਘ ਕੁਝ ਸਮਾਂ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਦਾ ਨਵੰਬਰ ‘ਚ ਵਿਆਹ ਸੀ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਉਨ੍ਹਾਂ ਦੀ ਸ਼ਹੀਦੀ ਦੀ ਖ਼ਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਗੁਰਦੀਪ ਦੇ ਪਿਤਾ ਜਗਜੀਤ ਸਿੰਘ ਦੀ ਵੀ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ। ਬਜ਼ੁਰਗ ਮਾਂ ਘਰ ਵਿਚ ਇਕੱਲੀ ਰਹਿ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।