ਅਧਿਆਪਕ ਜਥੇਬੰਦੀਆਂ ਵੱਲੋਂ ਪੰਚਾਇਤੀ ਚੋਣ ਡਿਊਟੀਆਂ ਨੂੰ ਲੈ ਕੇ ਅਨਮੋਲ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਪੈਂਡੂ ਵਿਕਾਸ) ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ ਪੰਜਾਬ

ਅਧਿਆਪਕ ਜਥੇਬੰਦੀਆਂ ਵੱਲੋਂ ਪੰਚਾਇਤੀ ਚੋਣ ਡਿਊਟੀਆਂ ਨੂੰ ਲੈ ਕੇ ਅਨਮੋਲ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਪੈਂਡੂ ਵਿਕਾਸ) ਨਾਲ ਕੀਤੀ ਮੁਲਾਕਾਤ

ਲੁਧਿਆਣਾ,4 ਅਕਤੂਬਰ ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ );


ਪੰਜਾਬ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ 15 ਅਕਤੂਬਰ 2024 ਨੂੰ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਪਿਛਲੇ ਸਮੇਂ ਵਿੱਚ ਇਹਨਾਂ ਚੋਣਾਂ ਦੌਰਾਨ ਮਿਆਰੀ ਸੁਰੱਖਿਆ ਪ੍ਰਬੰਧਾਂ ਦੀ ਘਾਟ ਦੇ ਮੱਦੇਨਜ਼ਰ ਕਈ ਥਾਈਂ ਅਣ ਸੁਖਾਵੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਜਿਸ ਕਰਕੇ ਇਹ ਚੋਣ ਡਿਊਟੀ ਮੁਲਾਜਮਾਂ ਲਈ ਜਾਨ ਜੋਖ਼ਮ ਵਿੱਚ ਪਾਉਣ ਵਾਲੀ ਸਾਬਿਤ ਹੁੰਦੀ ਹੈ। ਇਸ ਸਭ ਨੂੰ ਵੇਖਦਿਆਂ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਵੱਲੋਂ ਚੋਣ ਡਿਊਟੀ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਾਂਝੇ ਸੰਘਰਸ਼ੀ ਯਤਨ ਕਰਨ ਦੇ ਫੈਸਲੇ ਤਹਿਤ ਅਨਮੋਲ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ (ਪੈਂਡੂ ਵਿਕਾਸ) ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਰੁਪਿੰਦਰ ਪਾਲ ਸਿੰਘ ਗਿੱਲ,ਪਰਮਿੰਦਰ ਸਿੰਘ ਮਲੌਦ, ਜਸਵਿੰਦਰ ਸਿੰਘ ਐਤੀਆਣਾ,ਅਰਮਿੰਦਰ ਸਿੰਘ,ਹਰਜੀਤ ਸਿੰਘ ਸੁਧਾਰ, ਜਗਜੀਤ ਸਿੰਘ ਮਾਨ,ਹਰਵਿੰਦਰ ਸਿੰਘ ਬਿਲਗਾ, ਧਰਮਜੀਤ ਸਿੰਘ ਢਿਲੋ, ਕੁਲਜਿੰਦਰ ਸਿੰਘ ਬੱਦੋਵਾਲ ਅਤੇ ਸਤਵੀਰ ਸਿੰਘ ਰੌਣੀਨੇ ਦੱਸਿਆ ਕਿ ਜਿਲ੍ਹਾ ਅਧਿਕਾਰੀਆਂ ਤੋਂ ਹਰੇਕ ਵੋਟਿੰਗ ਕੇਂਦਰ ‘ਤੇ ਢੁੱਕਵੀਂ ਗਿਣਤੀ ਵਿੱਚ ਸੁਰੱਖਿਆ ਕਰਮੀ ਲਗਾਉਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਡਿਊਟੀ ਮੁਲਾਜ਼ਮਾਂ ਦੀ ਸੁਰੱਖਿਆ ਦੇ ਨਾਲ ਨਾਲ ਨਿਰਪੱਖ ਚੋਣ ਵੀ ਯਕੀਨੀ ਹੋ ਸਕੇ। ਗਿਣਤੀ ਦਾ ਕੰਮ ਵੋਟਿੰਗ ਸਟਾਫ਼ ਤੋਂ ਵੱਖਰੇ ਗਿਣਤੀ ਸਟਾਫ਼ ਲਗਾਕੇ ਵੱਖਰੇ ਕੇਂਦਰੀਕ੍ਰਿਤ ਕੇਂਦਰ ਸਥਾਪਿਤ ਕਰਕੇ ਵਧੇਰੇ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਉਣ ਦੀ ਮੰਗ ਕੀਤੀ ਗਈ। ਮੁਲਾਜ਼ਮਾਂ ਦੇ ਸੰਬੰਧਿਤ ਬਲਾਕ ਤੋਂ ਬਾਹਰ ਲੱਗੀਆਂ ਚੋਣ ਡਿਊਟੀਆਂ ਕੱਟਣ, ਵਿਧਵਾ/ਤਲਾਕਸ਼ੁਦਾ/ਛੋਟੇ ਬੱਚਿਆਂ ਦੀਆਂ ਮਾਵਾਂ/ਗਰਭਵਤੀ ਮਹਿਲਾਵਾਂ, ਕਰੋਨੀਕਲ ਬਿਮਾਰੀਆਂ ਤੋਂ ਪੀੜਤਾਂ ਅਤੇ ਸੇਵਾ ਮੁਕਤੀ ਦੇ ਅਖਰੀਲੇ ਛੇ ਮਹੀਨੇ ਦੇ ਸਮੇਂ ਵਿੱਚਲੇ ਮੁਲਾਜ਼ਮਾਂ ਤੇ ਦਿਵਿਆਂਗਾਂ ਦੀਆਂ ਡਿਊਟੀਆਂ ਕੱਟਣ ਲਈ ਸਪੱਸ਼ਟ ਨੀਤੀ ਅਪਣਾਉਣ ਅਤੇ ਇਸ ਕੰਮ ਲਈ ਜਿਲ੍ਹਾ/ਤਹਿਸੀਲ ਪੱਧਰ ‘ਤੇ ਲੋੜੀਂਦਾ ਬੋਰਡ ਸਥਾਪਿਤ ਕਰਕੇ ਇਤਰਾਜ਼ ਮੰਗੇ ਜਾਣ। ਇਸ ਤੋਂ ਇਲਾਵਾ ਔਰਤ ਮੁਲਾਜ਼ਮਾਂ ਅਤੇ ਪਰਖ ਕਾਲ ਅਧੀਨ ਮੁਲਾਜ਼ਮਾਂ ਦੀ ਡਿਊਟੀ ਪ੍ਰਜਾਈਡਿੰਗ ਅਫਸਰ ਵਜੋਂ ਨਾ ਲਗਾਉਣ, ਕਪਲ ਕੇਸ ਵਿੱਚ ਦੋਨਾਂ ਵਿੱਚੋਂ ਇੱਕ ਮੁਲਾਜ਼ਮ ਦੀ ਹੀ ਚੋਣ ਡਿਊਟੀ ਲਗਾਉਣ, ਪੋਲਿੰਗ ਸਟਾਫ ਨੂੰ ਚੋਣ ਡਿਊਟੀ ਲਈ ਬਣਦਾ ਮਿਹਨਤਾਨਾ ਦੇਣ, ਖਾਣਾ ਬਣਾਉਣ ਵਾਲੀਆਂ ਕੁੱਕਾਂ ਦਾ ਵੀ ਬਣਦਾ ਮਿਹਨਤਾਨਾ ਕੁਕਿੰਗ ਕਾਸਟ ਤੋਂ ਵੱਖਰੇ ਰੂਪ ਵਿੱਚ ਦੇਣ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਡਿਊਟੀ ਬਾਕੀ ਵਿਭਾਗਾਂ ਦੇ ਮੁਲਾਜ਼ਮਾਂ ਦੇ ਅਨੁਪਾਤਕ ਹੀ ਲਗਾਉਣ ਦੀ ਮੰਗ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਗਈ ਸਾਰਾ ਸਾਲ ਚੱਲਣ ਵਾਲਾ ਕੰਮ ਹੋਣ ਦੇ ਮੱਦੇਨਜ਼ਰ ਬੀਐਲਓਜ਼ ਨੂੰ ਪੋਲਿੰਗ ਸਟਾਫ ਵਜੋਂ ਚੋਣ ਡਿਊਟੀ ਦੇਣ ਤੋਂ ਪੂਰਨ ਛੋਟ ਦਿੱਤੀ ਜਾਵੇ। ਇਸ ਤੋਂ ਇਲਾਵਾ ਬੀ.ਐਲ.ਓਜ਼ ਵਜੋਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਵਿੱਚੋਂ ਵੱਖਰੀ ਪੱਕੀ ਭਰਤੀ ਕੀਤੀ ਜਾਵੇ। ਕੱਚੇ/ਸੁਸਾਇਟੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਾਰੀਆਂ ਸਹੂਲਤਾਂ (ਸਮੇਤ ਐਕਸ ਗਰੇਸ਼ੀਆ, ਆਸ਼ਰਿਤਾਂ ਲਈ ਨੌਕਰੀ) ਤਹਿਤ ਕਵਰ ਕੀਤਾ ਜਾਵੇ ਅਤੇ ਸਮੂਹ ਮੁਲਾਜ਼ਮਾਂ ਲਈ ਵਿਸ਼ੇਸ਼ ਬੀਮਾ ਰਾਸ਼ੀ ਦਾ ਪ੍ਰਬੰਧ ਕੀਤਾ ਜਾਵੇ। ਕੰਪਿਊਟਰ ਅਧਿਆਪਕਾਂ ਅਤੇ ਹੋਰ ਅਧਿਆਪਕਾਂ ਨੂੰ ਲੰਬਾਂ ਸਮਾਂ ਦਫਤਰਾਂ ਵਿੱਚ ਚੋਣ ਡਿਊਟੀ ਅਧੀਨ ਉਲਝਾ ਕੇ ਰੱਖਣ ਦਾ ਗੈਰ ਵਾਜਿਬ ਚਲਣ ਬੰਦ ਕੀਤਾ ਜਾਵੇ। ਕਿਸੇ ਵੀ ਗਜ਼ਟਿਡ ਛੁੱਟੀ ਵਾਲੇ ਦਿਨ ਚੋਣ ਰਿਹਰਸਲਾਂ ਨਾ ਕਰਵਾਈਆਂ ਜਾਣ। ਚੋਣ ਅਮਲੇ ਨੂੰ ਇੱਕ ਦਿਨ ਦੀ ਰੈਸਟ ਵਜੋਂ ਅਗਲੇ ਵਰਕਿੰਗ ਦਿਨ ਲਈ ਛੁੱਟੀ ਦਾ ਅਗਾਊਂ ਐਲਾਨ ਕੀਤਾ ਜਾਵੇ।ਇਸ ਸਮੇਂ ਰਜਿੰਦਰ ਜੰਡਿਆਲੀ, ਜਗਸੀਰ ਮਾਨਕਵਾਲ,ਮਨੋਜ ਕੁਮਾਰ ਆਦਿ ਆਗੂ ਹਾਜਰ ਸਨ।

Leave a Reply

Your email address will not be published. Required fields are marked *