ਪਿਤਾ ਵੱਲੋਂ ਨਸ਼ੇੜੀ ਪੁੱਤ ਦਾ ਕਤਲ

ਚੰਡੀਗੜ੍ਹ ਪੰਜਾਬ

ਪਿਤਾ ਵੱਲੋਂ ਨਸ਼ੇੜੀ ਪੁੱਤ ਦਾ ਕਤਲ


ਬਠਿੰਡਾ, 4 ਅਕਤੂਬਰ,ਬੋਲੇ ਪੰਜਾਬ ਬਿਊਰੋ :


ਬਠਿੰਡਾ ਜ਼ਿਲ੍ਹੇ ਦੇ ਹਲਕਾ ਮੌੜ ਮੰਡੀ ਦੇ ਪਿੰਡ ਸੰਦੋਹਾ ਵਿਚ ਇਕ ਪਿਓ ਨੇ ਆਪਣੇ ਹੀ ਨਸ਼ੇੜੀ ਪੁੱਤ ਦਾ ਸਿਰ ਵਿਚ ਫੌਹੜਾ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਗੁਰਸੇਵਕ ਸਿੰਘ (26) ਪੁੱਤਰ ਹੁਸ਼ਿਆਰ ਸਿੰਘ ਵਾਸੀ ਸੰਦੋਹਾ ਵਜੋਂ ਹੋਈ ਹੈ।
ਇਸ ਸੰਬੰਧੀ ਮੌੜ ਮੰਡੀ ਦੇ ਥਾਣਾ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਤੇ ਅਸੀਂ ਘਟਨਾ ਸਥਾਨ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਹੁਸ਼ਿਆਰ ਸਿੰਘ ਦੀ ਘਰਵਾਲੀ ਮੂਰਤੀ ਕੌਰ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨਸ਼ੇ ਪੱਤੇ, ਗੋਲੀਆਂ, ਕੈਪਸੂਲ ਸਮੇਤ ਚਿੱਟੇ ਦਾ ਨਸ਼ਾ ਕਰਦਾ ਸੀ ਤੇ ਉਹ ਆਪਣੇ ਪਿਤਾ ਤੋਂ ਪੈਸੇ ਮੰਗਦਾ ਸੀ ਤੇ ਬੀਤੀ ਰਾਤ ਉਹ ਆਪਣੀ ਮਾਤਾ ਨਾਲ ਲੜਨ ਲੱਗ ਪਿਆ ਤੇ ਪਿਤਾ-ਪੁੱਤਰ ਵਿਚਕਾਰ ਵੀ ਝਗੜਾ ਸ਼ੁਰੂ ਹੋ ਗਿਆ। ਪਿਤਾ ਨੇ ਉਸ ਦੇ ਸਿਰ ’ਤੇ ਫੌਹੜੇ ਦੇ ਵਾਰ ਕੀਤੇ, ਜਿਸ ਨਾਲ ਗੁਰਸੇਵਕ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਤਨੀ ਦੇ ਬਿਆਨ ਵੀ ਦਰਜ ਕੀਤੇ ਗਏ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।