ਮੋਗਾ ‘ਚ ਨਾਮਜ਼ਦਗੀਆਂ ਦਾਖ਼ਲ ਕਰਾਉਣ ਵੇਲੇ ਉਮੀਦਵਾਰਾਂ ‘ਚ ਹੋਈ ਝੜਪ, ਚੱਲੀਆਂ ਗੋਲੀਆਂ

ਚੰਡੀਗੜ੍ਹ ਪੰਜਾਬ

 ਮੋਗਾ ‘ਚ ਨਾਮਜ਼ਦਗੀਆਂ ਦਾਖ਼ਲ ਕਰਾਉਣ ਵੇਲੇ ਉਮੀਦਵਾਰਾਂ ‘ਚ ਹੋਈ ਝੜਪ, ਚੱਲੀਆਂ ਗੋਲੀਆਂ

ਮੋਗਾ 4 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿੱਨ ਸੀ ਅਤੇ ਇਸ ਲਈ ਸਮਾਂ ਖ਼ਤਮ ਹੋ ਗਿਆ ਹੈ। ਖ਼ਬਰ ਇਹ ਆਈ ਹੈ ਕਿ ਪੰਚਾਇਤੀ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੀਆਂ ਫਾਈਲਾਂ ਪਾੜ ਦਿੱਤੀਆਂ ਗਈਆਂ। ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਦੋਵਾਂ ਧਿਰਾਂ ਵਿਚਾਲੇ ਪਹਿਲਾਂ ਡਾਗਾਂ ਚੱਲੀਆਂ ਅਤੇ ਫਿਰ ਗੋਲੀ ਚੱਲਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਝੜਪ ਦੌਰਾਨ ਫਾਇਰਿੰਗ ਵੀ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪੁਲਿਸ ਅਧਿਕਾਰੀਆਂ ਵੱਲੋਂ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।