ਰੇਲਵੇ ਸਟੇਸ਼ਨ ਦੇ ਬਾਹਰ ਪ੍ਰਵਾਸੀ ਮਜ਼ਦੂਰਾਂ ਵਿਚਕਾਰ ਲੜਾਈ

ਚੰਡੀਗੜ੍ਹ ਪੰਜਾਬ

ਰੇਲਵੇ ਸਟੇਸ਼ਨ ਦੇ ਬਾਹਰ ਪ੍ਰਵਾਸੀ ਮਜ਼ਦੂਰਾਂ ਵਿਚਕਾਰ ਲੜਾਈ


ਅੰਮ੍ਰਿਤਸਰ, 4 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਬਾਹਰ ਉਸ ਸਮੇਂ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ ਜਦੋਂ ਪ੍ਰਵਾਸੀ ਮਜ਼ਦੂਰ ਆਪਸ ਵਿੱਚ ਭਿੜ ਗਏ।ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਪ੍ਰਵਾਸੀ ਮਜ਼ਦੂਰ ਆਹਮੋ-ਸਾਹਮਣੇ ਹੋ ਗਏ ਅਤੇ ਕੁਝ ਹੀ ਦੇਰ ‘ਚ ਲੜਾਈ ਵਧ ਗਈ ਅਤੇ ਦੋਵਾਂ ਨੇ ਲੱਤਾਂ ਅਤੇ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ।
ਇਸ ਲੜਾਈ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਲੜਾਈ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਦੋਵਾਂ ਨੂੰ ਸ਼ਾਂਤ ਕਰਵਾਇਆ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਦੋਵਾਂ ਵੱਲੋਂ ਕੋਈ ਵੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ, ਜੇਕਰ ਕਿਸੇ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਕਾਰਵਾਈ ਜ਼ਰੂਰ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।