ਸਰਕਾਰੀ ਅਧਿਆਪਕ ਦੀ ਕਰੰਟ ਲੱਗਣ ਕਾਰਨ ਮੌਤ

ਚੰਡੀਗੜ੍ਹ ਪੰਜਾਬ

ਸਰਕਾਰੀ ਅਧਿਆਪਕ ਦੀ ਕਰੰਟ ਲੱਗਣ ਕਾਰਨ ਮੌਤ


ਤਰਨ ਤਾਰਨ, 4 ਅਕਤੂਬਰ,ਬੋਲੇ ਪੰਜਾਬ ਬਿਊਰੋ :


ਤਰਨ ਤਾਰਨ ਦੇ ਪਿੰਡ ਸੁਰ ਸਿੰਘ ਦੇ ਰਹਿਣ ਵਾਲੇ ਇਕ ਸਰਕਾਰੀ ਅਧਿਆਪਕ ਦੀ ਕਰੰਟ ਲੱਗਣ ਕਾਰਨ ਜਾਨ ਚਲੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਰਾਣਾ (48) ਪੁੱਤਰ ਬਾਜ਼ ਸਿੰਘ ਸਰਕਾਰੀ ਹਾਈ ਸਕੂਲ ਪਿੰਡ ਪਹੂਵਿੰਡ ਵਿਖੇ ਅਧਿਆਪਕ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। ਉਹ ਸਵੇਰੇ ਅਪਣੇ ਖੇਤਾਂ ਨੂੰ ਪਾਣੀ ਲਗਾਉਣ ਗਿਆ ਤੇ ਟਿਊਬਵੈੱਲ ਮੋਟਰ ਦੇ ਸਵਿੱਚ ਤੋਂ ਕਰੰਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਕਾਫੀ ਦੇਰ ਤਕ ਘਰ ਨਾ ਆਉਣ ‘ਤੇ ਪਰਵਾਰਕ ਮੈਂਬਰ ਖੇਤ ਵਿਚ ਪੁੱਜੇ, ਜਿਥੇ ਉਹ ਮ੍ਰਿਤਕ ਹਾਲਤ ਵਿਚ ਪਾਇਆ ਗਿਆ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿਤੀ ਹੈ। ਮ੍ਰਿਤਕ ਅਪਣੇ ਪਿਛੇ ਪਤਨੀ ਤੇ 2 ਲੜਕੇ ਛੱਡ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।