ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ
ਚੰਡੀਗੜ੍ਹ, 4 ਅਕਤੂਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿਚ 13,237 ਪੰਚਾਇਤਾਂ ਲਈ 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਪੰਚ ਅਤੇ ਸਰਪੰਚਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ ਹੈ।
ਪੰਚਾਈਤੀ ਚੋਣਾਂ ਲਈ ਨਾਜ਼ਮਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 27 ਸਤੰਬਰ ਨੂੰ ਸ਼ੁਰੂ ਹੋਈ ਸੀ ਜੋ ਕਿ ਅੱਜ ਚਾਰ ਅਕਤੂਬਰ ਤਕ ਚਲੇਗੀ। ਦੋ ਦਿਨ ਛੁੱਟੀ ਹੋਣ ਕਾਰਨ ਇਹ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਹੋ ਨਹੀਂ ਸਕੀ।
ਪੰਜ ਅਕਤੂਬਰ ਨੂੰ ਸਾਰੀਆਂ ਨਾਮਜ਼ਦਗੀਆਂ ਦੀ ਛਾਂਟੀ ਕੀਤੀ ਜਾਵੇਗੀ। ਇਸ ਤੋਂ ਬਾਅਦ ਸੱਤ ਅਕਤੂਬਰ ਨੂੰ ਤਿੰਨ ਵਜੇ ਤਕ ਉਮੀਦਵਾਰ ਆਪਣਾ ਨਾਮ ਵਾਪਸ ਲੈ ਸਕਣਗੇ। 15 ਅਕਤੂਬਰ ਨੂੰ ਸਵੇਰੇ ਅੱਠ ਵਜੇ ਵੋਟਿਗ ਸ਼ੁਰੂ ਹੋਵੇਗੀ। ਪੰਚਾਈਤੀ ਚੋਣਾਂ ਲਈ 13,237 ਸਰਪੰਚ ਅਤੇ 83,437 ਪੰਚ ਚੁਣੇ ਜਾਣਗੇ।
ਚੋਣਾਂ ਵਿਚ 1,33,97,922 ਵੋਟਰ ਅਪਣੇ ਚੋਣ ਦੇ ਅਧਿਕਾਰ ਦੀ ਵਰਤੋਂ ਕਰਨਗੇ। ਪੰਚਾਈਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ 19,110 ਮਤਦਾਨ ਕੇਂਦਰ ਬਣਾਏ ਹਨ। ਚੋਣ ਕਮਿਸ਼ਨ ਅਨੁਸਾਰ ਬੈਲਟ ਪੇਪਰ ’ਤੇ ਨੋਟਾ ਦੀ ਵਰਤੋਂ ਵੀ ਕੀਤੀ ਜਾ ਸਕੇਗੀ।