ਲੰਗਾਹ ਦੀ ਅਕਾਲੀ ਦਲ ‘ਚ ਹੋਈ ਵਾਪਸੀ,ਸਿਆਸੀ ਹਲਕਿਆਂ ਵਿੱਚ ਉਨਾਂ ਦੋ ਚੋਣ ਲੜਨ ਦੀ ਚਰਚਾ ਸ਼ੁਰੂ

ਚੰਡੀਗੜ੍ਹ ਪੰਜਾਬ

ਲੰਗਾਹ ਦੀ ਅਕਾਲੀ ਦਲ ‘ਚ ਹੋਈ ਵਾਪਸੀ,ਸਿਆਸੀ ਹਲਕਿਆਂ ਵਿੱਚ ਉਨਾਂ ਦੋ ਚੋਣ ਲੜਨ ਦੀ ਚਰਚਾ ਸ਼ੁਰੂ

ਚੰਡੀਗੜ੍ਹ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ

ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਧੜੇਬੰਦੀ ਅਤੇ ਸਿੱਖ ਸਿਆਸਤ ਦੀਆਂ ਬਦਲ ਰਹੀਆਂ ਪ੍ਰਸਥਿਤੀਆਂ ਸਾਬਕਾ ਖੇਤੀਬਾੜੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਰਾਸ ਆਈ ਹੈ। ਪਿਛਲੇ ਕਈ ਸਾਲਾਂ ਤੋਂ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ਦੀ ਕੋਸ਼ਿਸ਼ ਵਿਚ ਲੱਗੇ ਲੰਗਾਹ ਦੀ ਕੋਸ਼ਿਸ਼ ਵੀਰਵਾਰ ਨੂੰ ਰੰਗ ਲਿਆਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁੱਚਾ ਸਿੰਘ ਲੰਗਾਹ ਨੂੰ  ਕਰੀਬ ਸੱਤ ਸਾਲਾਂ ਦੇ ਵਕਫ਼ੇ ਬਾਅਦ ਅਕਾਲੀ ਦਲ ਵਿਚ ਸ਼ਾਮਲ ਕਰ ਲਿਆ ਹੈ।ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ। ਨਵੰਬਰ-ਦਸੰਬਰ ਵਿਚ ਜ਼ਿਮਨੀ ਚੋਣ ਦੀ ਸੰਭਾਵਨਾਂ ਹੈ।  ਅਕਾਲੀ ਦਲ ਨੇ ਲੰਗਾਹ ਨੂੰ ਘਰ ਵਾਪਸੀ ਕਰਵਾਕੇ ਚੋਣ ਦੰਗਲ ਦਾ ਦ੍ਰਿਸ਼ ਬਦਲਣ ਦਾ ਯਤਨ ਕੀਤਾ ਹੈ। ਲੰਗਾਹ ਇਸ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ। ਲੰਗਾਹ ਦੀ ਘਰ ਵਾਪਸੀ ਨਾਲ ਸਿਆਸੀ ਹਲਕਿਆਂ ਵਿੱਚ ਉਨਾਂ ਦੋ ਚੋਣ ਲੜਨ ਦੀ ਚਰਚਾ ਸ਼ੁਰੂ ਹੋ ਗਈ ਹੈ।

Leave a Reply

Your email address will not be published. Required fields are marked *