ਟਰਾਲੇ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਭੈਣ-ਭਰਾ ਦੀ ਮੌਤ

ਚੰਡੀਗੜ੍ਹ ਪੰਜਾਬ

ਟਰਾਲੇ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਭੈਣ-ਭਰਾ ਦੀ ਮੌਤ


ਫਗਵਾੜਾ, 5 ਅਕਤੂਬਰ,ਬੋਲੇ ਪੰਜਾਬ ਬਿਊੋਰੋ :


ਫਗਵਾੜਾ-ਹੁਸ਼ਿਆਰਪੁਰ ਰੋਡ ਚੱਕ ਪ੍ਰੇਮਾਂ ਫਾਟਕ ਨੇੜੇ ਟਰਾਲੇ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।  ਮੋਟਰਸਾਈਕਲ ਸਵਾਰ ਭਰਾ-ਭੈਣ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਐਮਰਜੈਂਸੀ ਡਿਊਟੀ ’ਤੇ ਮੌਜੂਦ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੀਕਰੀ ਵਜੋਂ ਹੋਈ ਹੈ, ਜਦਕਿ ਮ੍ਰਿਤਕ ਲੜਕੀ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਮਾਮੇ ਦੇ ਘਰ ਲੁਧਿਆਣਾ ਤੋਂ ਲੜਕੀ ਨੂੰ ਆਪਣੇ ਪਿੰਡ ਸੀਕਰੀ ਲੈ ਕੇ ਆ ਰਿਹਾ ਸੀ। ਹੁਸ਼ਿਆਰਪੁਰ ਰੋਡ ਖਾਟੀ ਨੇੜੇ ਟਰਾਲੇ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਟਰੱਕ ਅਤੇ ਡਰਾਈਵਰ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ।

Leave a Reply

Your email address will not be published. Required fields are marked *