ਨਗਰ ਕੀਰਤਨ ਦੌਰਾਨ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ, ਕਈ ਜ਼ਖਮੀ

ਚੰਡੀਗੜ੍ਹ ਪੰਜਾਬ

ਨਗਰ ਕੀਰਤਨ ਦੌਰਾਨ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ, ਕਈ ਜ਼ਖਮੀ


ਕੋਟ ਈਸੇ ਖਾਂ, 5 ਅਕਤੂਬਰ,ਬੋਲੇ ਪੰਜਾਬ ਬਿਊਰੋ :


ਕੋਟ ਈਸੇ ਖਾਂ ਦੇ ਨੇੜੇ ਪਿੰਡ ਕੋਟ ਸਦਰ ਖਾਂ ਵਿਚ ਹਾਦਸਾ ਵਾਪਰ ਗਿਆ।ਇੱਥੇ ਨਗਰ ਕੀਰਤਨ ਦੌਰਾਨ ਪਾਲਕੀ ਸਹਿਬ ਵਾਲੀ ਬੱਸ ਦੇ ਨਾਲ ਬਿਜਲੀ ਦੀਆਂ ਤਾਰਾਂ ਲੱਗਣ ਕਾਰਨ ਇਕ ਔਰਤ ਅਤੇ ਇਕ ਆਦਮੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੋ ਹੋਰ ਸਮੇਤ ਕਰੀਬ ਇਕ ਦਰਜਨ ਔਰਤਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਜ਼ਖ਼ਮੀਆਂ ਨੂੰ ਕੋਟ ਈਸੇ ਖਾਂ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਐਸ ਐਚ ਓ ਕੋਟ ਈਸੇ ਖਾਂ ਮੈਡਮ ਗਰੇਵਾਲ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਇਸ ਹਾਦਸੇ ਤੋ ਬਾਅਦ ਤੁਰੰਤ ਬਾਅਦ ਬਚਾਅ ਕਾਰਜ ਆਰੰਭ ਕਰ ਦਿਤੇ ਗਏ। ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।