ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ, ਔਰਤ ਦੀ ਮੌਤ, ਦੋ ਜ਼ਖ਼ਮੀ

ਚੰਡੀਗੜ੍ਹ ਪੰਜਾਬ

ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ, ਔਰਤ ਦੀ ਮੌਤ, ਦੋ ਜ਼ਖ਼ਮੀ


ਅੰਮ੍ਰਿਤਸਰ, 5 ਅਕਤੂਬਰ,ਬੋਲੇ ਪੰਜਾਬ ਬਿਊਰੋ :


ਲੋਪੋਕੇ ਥਾਣਾ ਖੇਤਰ ਦੇ ਪਿੰਡ ਕਮਾਸਕੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਝੜਪ ਇੰਨੀ ਵਧ ਗਈ ਕਿ ਗੋਲੀਆਂ ਚਲਾਈਆਂ ਗਈਆਂ। ਅੱਧੀ ਰਾਤ ਨੂੰ ਹੋਈ ਗੋਲੀਬਾਰੀ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਦੋ ਧੜਿਆਂ ਵਿੱਚ ਝਗੜਾ ਹੋ ਗਿਆ ਸੀ , ਜਿਸ ਕਾਰਨ ਰਾਤ ਸਮੇਂ ਇੱਕ ਧਿਰ ਨੇ ਦੂਜੀ ਧਿਰ ’ਤੇ ਹਮਲਾ ਕਰ ਦਿੱਤਾ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਸਿਰ ‘ਤੇ ਸੱਟ ਲੱਗਣ ਕਾਰਨ ਕੁਲਦੀਪ ਕੌਰ ਦੀ ਮੌਤ ਹੋ ਗਈ, ਜਦਕਿ ਜਗਰੂਪ ਸਿੰਘ ਅਤੇ ਗੁਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।