ਸ਼ਿਮਲਾ ‘ਚ ਚਿੱਟਾ ਤਸਕਰੀ ਦੇ ਦੋਸ਼ ‘ਚ ਚਾਰ ਗ੍ਰਿਫਤਾਰ
ਸ਼ਿਮਲਾ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਸ਼ਿਮਲਾ ਪੁਲਿਸ ਨੇ ਬੀਤੀ ਰਾਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਦੋ ਪੰਜਾਬ ਦੇ ਹਨ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਹਿਲੇ ਮਾਮਲੇ ‘ਚ ਥਾਣਾ ਸਦਰ ਅਧੀਨ ਪੈਂਦੇ ਕੋਰਟ ਰੋਡ ਨੇੜੇ ਪੁਲਿਸ ਟੀਮ ਗਸ਼ਤ ਕਰ ਰਹੀ ਸੀ। ਪੁਲਿਸ ਨੇ ਸੜਕ ਕਿਨਾਰੇ ਖੜ੍ਹੀ ਕਾਰ ਨੰਬਰ ਐਚਪੀ 01ਏ 8011 ਵਿੱਚ ਬੈਠੇ ਦੋ ਵਿਅਕਤੀਆਂ ਦੀਆਂ ਗਤੀਵਿਧੀਆਂ ਸ਼ੱਕੀ ਦੇਖ ਕੇ ਤਲਾਸ਼ੀ ਲਈ। ਇਨ੍ਹਾਂ ਦੇ ਕਬਜ਼ੇ ‘ਚੋਂ 6.25 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਕਮਲ ਕੁਮਾਰ ਅਤੇ ਮੁਕੇਸ਼ ਸ਼ਰਮਾ ਵਾਸੀ ਲੋਅਰ ਫਾਗਲੀ, ਸ਼ਿਮਲਾ ਵਜੋਂ ਹੋਈ ਹੈ।
ਦੂਜੇ ਮਾਮਲੇ ‘ਚ ਸਪੈਸ਼ਲ ਸੈੱਲ ਦੀ ਟੀਮ ਨੇ ਥਾਣਾ ਬਾਲੂਗੰਜ ਅਧੀਨ ਪੈਂਦੇ ਮਾਨਸਿਕ ਹਸਪਤਾਲ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ (ਪੀ.ਬੀ.5ਏ.ਕਿਊ. 2762) ‘ਤੇ ਸਵਾਰ ਦੋ ਵਿਅਕਤੀਆਂ ਨੂੰ ਚੈਕਿੰਗ ਲਈ ਰੋਕ ਕੇ ਉਨ੍ਹਾਂ ਕੋਲੋਂ 9.910 ਗ੍ਰਾਮ ਚਿੱਟਾ ਬਰਾਮਦ ਕੀਤਾ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਪੰਜਾਬ ਦੇ ਫਾਜ਼ਿਲਕਾ ਦੇ ਰਹਿਣ ਵਾਲੇ ਹਨ।
ਸ਼ਿਮਲਾ ਦੇ ਐਸਪੀ ਸੰਜੀਵ ਗਾਂਧੀ ਨੇ ਐਤਵਾਰ ਨੂੰ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸਦਰ ਅਤੇ ਬਾਲੂਗੰਜ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।