ਪੰਜਾਬ ‘ਚ ਮੋਬਾਇਲ ਸ਼ੋਅਰੂਮ ‘ਚ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਮੋਬਾਇਲ ਸ਼ੋਅਰੂਮ ‘ਚ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ


ਕਪੂਰਥਲਾ, 7 ਅਕਤੂਬਰ,ਬੋਲੇ ਪੰਜਾਬ ਬਿਊਰੋ :


ਕਪੂਰਥਲਾ ਦੇ ਬੱਸ ਸਟੈਂਡ ਨੇੜੇ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਸੋਮਵਾਰ ਨੂੰ ਜਲੰਧਰ ਰੋਡ ‘ਤੇ ਸਥਿਤ MIC ਮੋਬਾਇਲ ਸ਼ੋਅਰੂਮ ‘ਚ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ ਸ਼ੋਅਰੂਮ ਮਾਲਕ ਵਾਲ-ਵਾਲ ਬਚ ਗਿਆ।
ਸ਼ੋਅਰੂਮ ਮਾਲਕ ਮੁਤਾਬਕ 10 ਵਜੇ ਦੇ ਕਰੀਬ ਦੋ ਨੌਜਵਾਨ ਬਾਈਕ ‘ਤੇ ਆਏ, ਜਿਨ੍ਹਾਂ ਨੇ ਆਉਂਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਬੜੀ ਮੁਸ਼ਕਲ ਨਾਲ ਉਸ ਨੇ ਆਪਣੀ ਜਾਨ ਬਚਾਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *