ਪੰਜਾਬ ‘ਚ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ

ਚੰਡੀਗੜ੍ਹ ਪੰਜਾਬ

ਪੰਜਾਬ ‘ਚ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ


ਬਠਿੰਡਾ, 7 ਅਕਤੂਬਰ,ਬੋਲੇ ਪੰਜਾਬ ਬਿਊਰੋ :


ਬਠਿੰਡਾ ਸ਼ਹਿਰ ਦੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਵਿਦਿਆਰਥਣ ਦੀ ਪਹਿਚਾਣ ਰਵਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਮਹਾਰਾਜਾ ਰਣਜੀਤ ਸਿੰਘ ਇੰਜੀਨੀਅਰਿੰਗ ਕਾਲਜ ਵਿਚ ਬੀਐੱਸਈ ਪਹਿਲੇ ਸਾਲ ਦੀ ਵਿਦਿਆਰਥਣ ਸੀ।
 ਮ੍ਰਿਤਕਾ ਕੋਲੋਂ ਕੋਈ ਵੀ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ, ਜਿਸ ਤੋਂ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ। ਉਕਤ ਮਾਮਲੇ ਸਬੰਧੀ ਕਾਲਜ ਪ੍ਰਬੰਧਕਾਂ ਅਤੇ ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ।
ਅਗਲੀ ਕਾਰਵਾਈ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਕੀਤੀ ਜਾਵੇਗੀ। ਕਾਲਜ ਵਿਚ ਹੀ ਬਣੇ ਗਰਲਜ਼ ਹੋਸਟਲ ਵਿਚ ਰਹਿ ਰਹੀ ਸੀ। ਉਹ ਫਰੀਦਕੋਟ ਜ਼ਿਲ੍ਹੇ ਦੇ ਇਕ ਪਿੰਡ ਦੀ ਵਸਨੀਕ ਸੀ। ਹਾਲ ਹੀ ਵਿਚ ਛੁੱਟੀਆਂ ਹੋਣ ਕਾਰਨ ਉਕਤ ਲੜਕੀ ਘਰ ਚਲੀ ਗਈ ਸੀ ਤੇ ਐਤਵਾਰ ਨੂੰ ਵਾਪਸ ਹੋਸਟਲ ਵਿਚ ਆ ਗਈ ਸੀ।ਜਦੋਂ ਸਹੇਲੀਆਂ ਨੇ ਉਸ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਤਾਂ ਉਸ ਨੇ ਕਾਫੀ ਦੇਰ ਤੱਕ ਦਰਵਾਜ਼ਾ ਨਹੀਂ ਖੋਲ੍ਹਿਆ। ਅੰਦਰੋਂ ਕੋਈ ਜਵਾਬ ਨਾ ਮਿਲਣ ‘ਤੇ ਵਿਦਿਆਰਥਣਾਂ ਨੇ ਹੋਸਟਲ ਦੇ ਮੈਨੇਜਰ ਨੂੰ ਸੂਚਿਤ ਕੀਤਾ। ਜਦੋਂ ਹੋਸਟਲ ਪ੍ਰਬੰਧਕਾਂ ਨੇ ਕਮਰੇ ਦਾ ਤਾਲਾ ਤੋੜਿਆ ਤਾਂ ਅੰਦਰ ਵਿਦਿਆਰਥਣ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਪੁਲਿਸ ਨੇ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

Leave a Reply

Your email address will not be published. Required fields are marked *