ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ‘ਤੇ ਸਰਬਸੰਮਤੀ ਨਾਲ ਚੁਣਿਆ ਪਿੰਡ ਸਤੌਜ ਦਾ ਸਰਪੰਚ

ਚੰਡੀਗੜ੍ਹ ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ‘ਤੇ ਸਰਬਸੰਮਤੀ ਨਾਲ ਚੁਣਿਆ ਪਿੰਡ ਸਤੌਜ ਦਾ ਸਰਪੰਚ


ਸੰਗਰੂਰ, 7 ਅਕਤੂਬਰ,ਬੋਲੇ ਪੰਜਾਬ ਬਿਊਰੋ ;


ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਪੰਚਾਇਤ ਸਰਬਸੰਮਤੀ ਨਾਲ ਬਣ ਗਈ ਹੈ। ਸੰਗਰੂਰ ਦੇ ਪਿੰਡ ਸਤੌਜ ਵਿੱਚ ਸਰਪੰਚ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਆਪਣੇ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਦੀ ਅਪੀਲ ਕੀਤੀ ਗਈ ਸੀ।
CM ਭਗਵੰਤ ਮਾਨ ਦੀ ਅਪੀਲ ‘ਤੇ 2 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਜਿਸ ਪਿੰਡ ‘ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਹੋਵੇਗੀ ਉਸ ਪਿੰਡ ਨੂੰ 5 ਲੱਖ ਦੀ ਗ੍ਰਾਂਟ ਇਨਾਮ ਵਜੋਂ ਦਿੱਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।