ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਹੋਵੇਗਾ 28 ਅਕਤੂਬਰ ਨੂੰ – ਐਡਵੋਕੇਟ ਧਾਮੀ

ਚੰਡੀਗੜ੍ਹ ਪੰਜਾਬ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਹੋਵੇਗਾ 28 ਅਕਤੂਬਰ ਨੂੰ – ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਅਕਤੂਬਰ,ਬੋਲੇ ਪੰਜਾਬ ਬਿਊਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 28 ਅਕਤੂਬਰ ਨੂੰ ਸੱਦਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਸ ਵਾਰ ਅਹੁਦੇਦਾਰਾਂ ਦੀ ਚੋਣ ਵਾਸਤੇ ਸਾਲਾਨਾ ਇਜਲਾਸ 28 ਅਕਤੂਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।