ਖੇਤਾਂ ‘ਚ ਝੋਨਾ ਕਟਵਾਉਣ ਗਏ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ

ਚੰਡੀਗੜ੍ਹ ਪੰਜਾਬ

ਖੇਤਾਂ ‘ਚ ਝੋਨਾ ਕਟਵਾਉਣ ਗਏ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ


ਸੁਲਤਾਨਪੁਰ ਲੋਧੀ, 9 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸੁਲਤਾਨਪੁਰ ਲੋਧੀ ਦੇ ਪਿੰਡ ਦਰੀਏਵਾਲ ਵਿਖੇ ਇੱਕ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਸਕਰਨ ਸਿੰਘ ਪੁੱਤਰ ਮਰਹੂਮ ਪਰਮਜੀਤ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਜਸਕਰਨ ਸਿੰਘ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾ ਰਿਹਾ ਸੀ।
ਇਸ ਮੌਕੇ ਟਰੈਕਟਰ ਪਿੱਛੇ ਟਰਾਲੀ ਪਾ ਕੇ ਉਹ ਖੇਤਾਂ ਵਿੱਚ ਝੋਨਾ ਲੱਦਣ ਲਈ ਆਇਆ। ਇਸ ਦੌਰਾਨ ਉਸ ਦਾ ਟਰੈਕਟਰ ਬੇਕਾਬੂ ਹੋ ਕੇ ਅਚਾਨਕ ਪਲਟ ਗਿਆ ਅਤੇ ਜਸਕਰਨ ਸਿੰਘ ਉਸ ਦੇ ਹੇਠਾਂ ਆ ਗਿਆ। 20 ਮਿੰਟ ਦੀ ਜੱਦੋ ਜਹਿਦ ਉਪਰੰਤ ਜਸਕਰਨ ਸਿੰਘ ਨੂੰ ਟਰੈਕਟਰ ਹੇਠੋਂ ਕੱਢਿਆ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।