ਪੰਜਾਬ ਸਰਕਾਰ ਵਲੋਂ ਕੇਏਪੀ ਸਿਨਹਾ ਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਵਲੋਂ ਕੇਏਪੀ ਸਿਨਹਾ ਮੁੱਖ ਸਕੱਤਰ ਨਿਯੁਕਤ


ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ :


ਸੂਬੇ ‘ਚ ਇਕ ਵਾਰ ਫਿਰ ਵੱਡੇ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਕੇ ਕੇਏਪੀ ਸਿਨਹਾ ਨੂੰ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਵਰਮਾ ਹੁਣ ਵਧੀਕ ਮੁੱਖ ਸਕੱਤਰ ਮਾਲੀਆ ਵਜੋਂ ਕੰਮਕਾਜ ਦੇਖਣਗੇ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ ਗਿਆ ਹੈ।
ਅੱਜ ਬੁੱਧਵਾਰ ਨੂੰ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਹਟਾ ਦਿੱਤਾ।
ਤਾਜ਼ਾ ਕੀਤੇ ਤਬਾਦਲੇ ਵਿਚ  ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਵਧੀਕ ਮੁੱਖ ਸਕੱਤਰ ਮਾਲ, ਵਧੀਕ ਸਕੱਤਰ ਵਿਕਾਸ ਅਤੇ ਵਧੀਕ ਮੁੱਖ ਸਕੱਤਰ ਬਾਗਬਾਨੀ ਨਿਯੁਕਤ ਕੀਤਾ ਗਿਆ ਹੈ।
ਨਵੇਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਕੋਲ ਪ੍ਰਮੁੱਖ ਸਕੱਤਰ ਪ੍ਰਸੋਨਲ, ਪ੍ਰਮੁੱਖ ਸਕੱਤਰ ਜਨਰਲ ਪ੍ਰਸ਼ਾਸਨ ਅਤੇ ਪ੍ਰਮੁੱਖ ਸਕੱਤਰ ਵਿਜੀਲੈਂਸ ਦਾ ਚਾਰਜ ਵੀ ਹੋਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।