ਵਿਜੀਲੈਂਸ ਬਿਊਰੋ ਨੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ਪੰਜਾਬ

ਵਿਜੀਲੈਂਸ ਬਿਊਰੋ ਨੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਕਾਬੂ


ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਕਸਬਾ ਪੱਤਣ ਦੇ ਇੱਕ ਨਿੱਜੀ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪੀ ਚੰਦਰ ਵਾਸੀ ਪੱਤਣ ਨਗਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਹ ਪੱਟੀ ਸ਼ਹਿਰ ਵਿੱਚ ਨੂਰਮਹਿਲ ਨਾਮ ਦਾ ਹੋਟਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੋਟਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਾਜ਼ਮ ਅਤੇ ਉਸਦੇ ਸਾਥੀ ਸਿਕੰਦਰ ਸਿੰਘ ਜੋ ਕਿ ਪਾਤੜਾਂ ਨੇੜੇ ਪਿੰਡ ਦੁੱਗਾਲ ਦਾ ਰਹਿਣ ਵਾਲਾ ਹੈ, ਨੇ ਡੀ.ਐਸ.ਪੀ. ਦੇ ਨਾਂ ‘ਤੇ 25 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਅਜੈਬ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Leave a Reply

Your email address will not be published. Required fields are marked *