ਪੰਜਾਬ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਹਥਿਆਰਾਂ ਸਮੇਤ ਕੀਤੇ ਕਾਬੂ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਨੇ ਤਸਕਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਹਥਿਆਰਾਂ ਸਮੇਤ ਕੀਤੇ ਕਾਬੂ

ਅੰਮ੍ਰਿਤਸਰ, 10 ਅਕਤੂਬਰ, ਬੋਲੇ ਪੰਜਾਬ ਬਿਊਰੋ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਵੱਖ-ਵੱਖ ਅਪਰੇਸ਼ਨਾਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਅਪਰਾਧਿਕ ਗਰੋਹਾਂ ਨੂੰ ਲੌਜਿਸਟਿਕ ਸਪੋਰਟ ਮੁਹੱਈਆ ਕਰਵਾ ਰਹੇ ਸਨ। ਇਸ ਤੋਂ ਇਲਾਵਾ ਪੁਲੀਸ ਨੇ ਮੁਲਜ਼ਮਾਂ ਕੋਲੋਂ 8 ਪਿਸਤੌਲ, 17 ਜਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।