ਜਲਾਲਾਬਾਦ : ਛੁੱਟੀ ਆਏ ਫ਼ੌਜੀ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ

ਚੰਡੀਗੜ੍ਹ ਪੰਜਾਬ

ਜਲਾਲਾਬਾਦ : ਛੁੱਟੀ ਆਏ ਫ਼ੌਜੀ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ


ਜਲਾਲਾਬਾਦ, 11 ਅਕਤੂਬਰ,ਬੋਲੇ ਪੰਜਾਬ ਬਿਊਰੋ :


ਜਲਾਲਾਬਾਦ ਦੇ ਪਿੰਡ ਢਾਬ ਦੇ ਫੌਜੀ ਸੁਨੀਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਨੀਲ ਬੀਤੇ ਦਿਨ ਛੁੱਟੀ ‘ਤੇ ਆਪਣੇ ਘਰ ਆਇਆ ਸੀ ਅਤੇ ਰਾਤ ਜਲਾਲਾਬਾਦ ਤੋਂ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਉਸ ਦਾ ਬੁਲੇਟ ਮੋਟਰਸਾਈਕਲ ਇੱਕ ਮੋੜ ‘ਤੇ ਹਾਦਸਾ ਗ੍ਰਸਤ ਹੋ ਗਿਆ।
ਜਿਸ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ। ਦੱਸ ਦਈਏ ਕਿ ਇਸ ਹਾਦਸੇ ਵਿਚ ਫੌਜੀ ਸੁਨੀਲ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਫੌਜੀ ਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦਾ 10 ਮਹੀਨਿਆਂ ਦਾ ਬੱਚਾ ਹੈ।ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *