ਦੁਸ਼ਹਿਰਾ ਮੇਲਾ -ਸੈਕਟਰ 79 ਵਿਖੇ ਅੱਜ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸ਼ਹਿਰਾ ਮੇਲੇ ਦੀਆਂ ਤਿਆਰੀਆਂ ਮੁਕੰਮਲ : ਕੁਲਦੀਪ ਸਿੰਘ ਸਮਾਣਾ
ਮੋਹਾਲੀ 11 ਅਕਤੂਬਰ ,ਬੋਲੇ ਪੰਜਾਬ ਬਿਊਰੋ :
ਮੋਹਾਲੀ ਕਲਾ, ਸੱਭਿਆਚਾਰ ਅਤੇ ਵੈਲਫੇਅਰ ਕਲੱਬ (ਰਜਿ:) ਵੱਲੋਂ ਭਲਕੇ 12 ਅਕਤੂਬਰ 2024 ਸ਼ਨੀਵਾਰ ਨੂੰ ਦੁਸ਼ਹਿਰਾ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ,
ਸੈਕਟਰ 79 ਮੋਹਾਲੀ ਵਿਖੇ ਐਮਟੀ ਇੰਟਰਨੈਸ਼ਨਲ ਸਕੂਲ ਦੇ ਸਾਹਮਣੇ ਪਾਰਕ ਵਿੱਚ ਮਨਾਏ ਜਾ ਰਹੇ ਦੁਸ਼ਹਿਰਾ ਮੇਲੇ ਨੂੰ ਲੈ ਕੇ ਅੱਜ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਦੀ ਉੱਤੇ ਨੇਕੀ ਦਾ ਪ੍ਰਤੀਕ ਅਤੇ ਆਪਸੀ ਭਾਈਚਾਰਕ ਸਾਂਝ ਦਾ ਹੋਕਾ ਦਿੰਦਿਆਂ ਦੁਸ਼ਹਿਰਾ ਮੇਲੇ ਦਾ ਆਯੋਜਨ ਇਸ ਵਾਰ ਸੈਕਟਰ 79 ਵਿਖੇ ਕੀਤਾ ਜਾ ਰਿਹਾ ਹੈ ਅਤੇ ਇਸ ਤਿਉਹਾਰ ਦੀ ਧਾਰਮਿਕ ਆਸਥਾ ਅਤੇ ਮਿਲਵਰਤਨ ਦੀ ਭਾਵਨਾ ਨੂੰ ਵੇਖਦੇ ਹੋਏ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੇਲੇ ਵਾਲੀ ਜਗਹਾ ਦੇ ਉੱਪਰ ਜਲੇਬੀਆਂ
,ਪਕੌੜੇ ਅਤੇ ਹੋਰ ਦੁਕਾਨਦਾਰਾਂ ਵੱਲੋਂ ਦੁਕਾਨਾਂ ਸਜਾ ਲਈਆਂ ਗਈਆਂ ਹਨ, ਕਲੱਬ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਅਤੇ ਜਰਨਲ ਸਕੱਤਰ ਫੂਲਰਾਜ ਸਿੰਘ- ਸਟੇਟ ਐਵਾਰਡੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਦੱਸਿਆ ਕਿ ਰਾਵਣ ਦਾ ਪੁਤਲਾ 100 ਫੁੱਟ ਅਤੇ ਦੂਸਰੇ ਪੁਤਲੇ 80 ਅਤੇ 70 ਫੁੱਟ, ਜਦਕਿ ਚੌਥਾ ਪੁਤਲਾ -ਸਮਾਜਿਕ ਬੁਰਾਈਆਂ ,ਭਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਦੇ ਨਾਲ ਸੰਬੰਧਿਤ ਹੈ, ਜਿਸ ਨੂੰ ਫੂਕਿਆ ਜਾਵੇਗਾ। ਅਤੇ ਇਹ ਪੁਤਲੇ ਉੱਚੇ ਬਣਾਉਣ ਦਾ ਮਕਸਦ ਸਮਾਜ ਨੂੰ ਇਹ ਸੁਨੇਹਾ ਦੇਣਾ ਹੈ ਕਿ ਬਦੀ ਨੂੰ ਇਸੇ ਤਰ੍ਹਾਂ ਜਲਾਇਆ ਜਾਂਦਾ ਹੈ ਅਤੇ ਇਹ ਰਿਵਾਜ ਲੰਮੇ ਸਮੇਂ ਸ਼ੁਰੂ ਹੋਇਆ ਹੈ ਅਤੇ ਲੰਮੇ ਸਮੇਂ ਤੱਕ ਜਾਰੀ ਰਹੇਗਾ, ਤਾਂ ਕਿ ਨੌਜਵਾਨ ਪੀੜੀ ਨੂੰ ਇੱਕ ਸਾਰਥਿਕ ਸੁਨੇਹਾ ਦਿੱਤਾ ਜਾ ਸਕੇ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਨਰਲ ਸਕੱਤਰ ਫੂਲਰਾਜ ਸਿੰਘ ਨੇ ਦੱਸਿਆ ਕਿ ਇਹ ਦੁਸ਼ਹਿਰਾ ਮੇਲਾ- ਮੁੱਖ ਕੁਆਰਡੀਨੇਟਰ ਪਰਮਜੀਤ ਸਿੰਘ ਚੌਹਾਨ, ਕੌਂਸਲਰ ਸਰਬਜੀਤ ਸਿੰਘ ਸਮਾਣਾ ਅਤੇ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਦੀ ਨਿਗਰਾਨੀ ਹੇਠ ਵਿਧਾਇਕ ਕੁਲਵੰਤ ਸਿੰਘ ਦੀ ਪ੍ਰੇਰਨਾ ਸਦਕਾ ਕਰਵਾਇਆ ਜਾ ਰਿਹਾ ਹੈ , ਅਤੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਕਿ ਇਲਾਕੇ ਭਰ ਦੇ ਵਿੱਚੋਂ ਦੁਸ਼ਹਿਰਾ ਮੇਲਾ ਵੇਖਣ ਦੇ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ, ਇਸ ਦੇ ਲਈ ਕਲੱਬ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਇਸ ਮੌਕੇ ਤੇ ਡਾਕਟਰ ਸਤਿੰਦਰ ਸਿੰਘ ਭਵਰਾ, ਆਰ.ਪੀ ਸ਼ਰਮਾ, ਡਾਕਟਰ ਕੁਲਦੀਪ ਸਿੰਘ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਸੁਰਿੰਦਰ ਸਿੰਘ ਰੋਡਾ ਸੋਹਾਣਾ, ਹਰਮੇਸ਼ ਸਿੰਘ ਕੁੰਭੜਾ, ਗੁਰਮੁਖ ਸਿੰਘ ਸੋਹਲ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਹਰਪਾਲ ਸਿੰਘ ਚੰਨਾ, ਅਮਿਤ ਜੈਨ, ਡਾਕਟਰ ਰਾਮ, ਗੋਬਿੰਦਰ ਮਿੱਤਲ, ਰਾਜੀਵ ਵਸਿਸਟ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ. ਓਮ ਪ੍ਰਕਾਸ਼ ਵੀ ਹਾਜ਼ਰ ਸਨ,