ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐਸਐਚਓ ਕਾਬੂ

ਚੰਡੀਗੜ੍ਹ ਪੰਜਾਬ

ਵਿਜੀਲੈਂਸ ਵਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐਸਐਚਓ ਕਾਬੂ


ਫਗਵਾੜਾ, 11 ਅਕਤੂਬਰ,ਬੋਲੇ ਪੰਜਾਬ ਬਿਊਰੋ :


ਫਗਵਾੜਾ ਦੇ ਥਾਣਾ ਸਿਟੀ ਦੇ ਐਸਐਚਓ ਦੀ ਗ੍ਰਿਫਤਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਸਐਚਓ ਜਤਿੰਦਰ ਨੂੰ ਵਿਜੀਲੈਂਸ ਟੀਮ ਨੇ ਸ਼ੂਗਰ ਮਿੱਲ ਨੇੜਿਓਂ ਡਰਾਈਵਰ ਸਮੇਤ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਇੱਕ ਕੇਸ ਨੂੰ ਦਬਾਉਣ ਦੇ ਬਦਲੇ ਐਸਐਚਓ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਨੂੰ ਉਪਰੋਕਤ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਦੇਰ ਰਾਤ ਪੁਲਿਸ ਥਾਣਾ ਇੰਚਾਰਜ (ਐਸ.ਐਚ.ਓ.) ਨੂੰ ਨਿੱਜੀ ਵਾਹਨ ਦੇ ਡਰਾਈਵਰ ਸਮੇਤ ਕਾਬੂ ਕਰ ਲਿਆ। ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਟੀਮ ਥਾਣਾ ਇੰਚਾਰਜ (ਐੱਸ.ਐੱਚ.ਓ.) ਜਤਿੰਦਰ ਨੂੰ ਪੁੱਛਗਿੱਛ ਲਈ ਦੇਰ ਰਾਤ ਜਲੰਧਰ ਲੈ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।