ਪੰਜਾਬ ਸਰਕਾਰ ਵੱਲੋਂ ਭਲਕੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ ਪੰਜਾਬ

ਪੰਜਾਬ ਸਰਕਾਰ ਵੱਲੋਂ ਭਲਕੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ


ਚੰਡੀਗੜ੍ਹ, 11 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ 12 ਅਕਤੂਬਰ 2024 (ਸ਼ਨੀਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 12 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਦੇ ਮੌਕੇ ‘ਤੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਲੈ ਸਕਦੇ ਹਨ।

Leave a Reply

Your email address will not be published. Required fields are marked *