ਪੰਜਾਬ ‘ਚ ਭਲਕੇ ਸੰਯੁਕਤ ਕਿਸਾਨ ਮੋਰਚੇ ਅਤੇ ਆੜਤੀਆ ਐਸੋਸੀਏਸ਼ਨ ਵੱਲੋਂ ਚੱਕਾ ਜਾਮ ਦਾ ਸੱਦਾ

ਪੰਜਾਬ

ਪੰਜਾਬ ‘ਚ ਭਲਕੇ ਸੰਯੁਕਤ ਕਿਸਾਨ ਮੋਰਚੇ ਅਤੇ ਆੜਤੀਆ ਐਸੋਸੀਏਸ਼ਨ ਵੱਲੋਂ ਚੱਕਾ ਜਾਮ ਦਾ ਸੱਦਾ

ਮਾਨਸਾ 12 , ਅਕਤੂਬਰ, ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਭਲਕੇ ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚੇ , ਆੜਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਵੱਲੋਂ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ਉਤੇ ਜਾਮ ਲਗਾਇਆ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ ਜਿਲਾ ਮਾਨਸਾ ਦੀ ਅਹਿਮ ਮੀਟਿੰਗ ਭਾਈ ਬਹਿਲੋਂ ਗੁਰਦੁਆਰਾ ਸਾਹਿਬ ਫਫੜੇ ਭਾਈਕੇ ਵਿਖੇ ਬੀਕੇਯੂ ਡਕੌਂਦਾ ਧਨੇਰ ਦੇ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ , ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਰੂਪ ਸਿੰਘ ਢਿੱਲੋਂ ਅਤੇ ਬੀਕੇਯੂ ਮਾਲਵਾ ਦੇ ਆਗੂ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਆੜ੍ਹਤੀਆਂ ਐਸੋਸੀਏਸ਼ਨ , ਸੈਲਰ ਮਾਲਕ ਐਸੋਸੀਏਸ਼ਨ , ਗੱਲਾ ਮਜ਼ਦੂਰ ਯੂਨੀਅਨ ਅਤੇ ਮੁਨੀਮ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਝੋਨੇ ਦੀ ਖਰੀਦ ਦੇ ਮਾਮਲੇ ਨੂੰ ਹੱਲ ਕਰਵਾਉਣ ਲਈ ਅੱਜ 13 ਅਕਤੂਬਰ ਨੂੰ 12 ਵਜੇ ਤੋਂ ਤਿੰਨ ਵਜੇ ਤੱਕ ਸੜਕੀ ਚੱਕਾ ਜਾਮ ਕੀਤਾ ਜਾਵੇਗਾ। ਜ਼ਿਲ੍ਹਾ ਮਾਨਸਾ ਵਿੱਚ ਪੰਜ ਥਾਵਾਂ ਤੇ ਮਾਨਸਾ, ਭੀਖੀ , ਸਰਦੂਲਗੜ੍ਹ , ਬੁਢਲਾਡੇ ਅਤੇ ਬਰੇਟਾ ਵਿਖੇ 12 ਵਜੇ ਤੋਂ ਲੈ ਕੇ 3 ਵਜੇ ਤੱਕ ਸੜਕੀ ਚੱਕਾ ਜਾਮ ਕੀਤਾ ਜਾਵੇਗਾ ।

ਇਸ ਸਮੇਂ ਬੀ ਕੇ ਯੂ ਮਾਨਸਾ ਦੇ ਆਗੂ ਬੋਘ ਸਿੰਘ ਮਾਨਸਾ , ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਭੀਖੀ , ਬੀਕੇਯੂ ਲੱਖੋਵਾਲ ਦੇ ਆਗੂ ਨਿਰਮਲ ਸਿੰਘ ਝੰਡੂਕੇ , ਪ੍ਰਸ਼ੋਤਮ ਸਿੰਘ ਗਿੱਲ , ਜਮਹੂਰੀ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਫਫੜੇ , ਬੀਕੇਯੂ ਕਾਦੀਆਂ ਦੇ ਆਗੂ ਕੁਲਦੀਪ ਸਿੰਘ ਚੱਕ ਭਾਈਕੇ , ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾ ਧੰਨਾ ਮੱਲ ਗੋਇਲ , ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਲਛਮਣ ਸਿੰਘ ਚੱਕਅਲੀ ਸ਼ੇਰ ਅਤੇ ਸੱਤਪਾਲ ਸਿੰਘ ਬਰੇ , ਕੁਲ ਹਿੰਦ ਕਿਸਾਨ ਸਭਾ ਦੇ ਆਗੂ ਕਾਮਰੇਡ ਕ੍ਰਿਸ਼ਨ ਚੌਹਾਨ ਜਮਹੂਰੀ ਕਿਸਾਨ ਸਭਾ ਦੇ ਮੇਜ਼ਰ ਸਿੰਘ ਦੂਲੋਵਾਲ , ਬੀਕੇਯੂ ਮਾਨਸਾ ਦੇ ਆਗੂ ਉਗਰ ਸਿੰਘ , ਬੀ ਕੇ ਯੂ ਰਾਜੇਵਾਲ ਦੇ ਦਿਲਬਾਗ ਸਿੰਘ ਗੋਗੀ ਅਤੇ ਬੀ ਕੇ ਯੂ ਕ੍ਰਾਂਤੀਕਾਰੀ ਦੇ ਭਗਵਾਨ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮੂਹ ਇਨਸਾਫ ਪਸੰਦ ਲੋਕਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਸਹਿਯੋਗ ਲਈ ਅਪੀਲ ਕੀਤੀ ਗਈ ।

Leave a Reply

Your email address will not be published. Required fields are marked *