ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਜ਼ਖ਼ਮੀ ਹਾਲਤ ਵਿੱਚ ਕਾਬੂ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਜ਼ਖ਼ਮੀ ਹਾਲਤ ਵਿੱਚ ਕਾਬੂ


ਤਰਨਤਾਰਨ, 12 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਇਲਾਕੇ ‘ਚ ਗੈਂਗਸਟਰ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਇਆ ਹੈ, ਜਿਸ ‘ਚ ਦੋਵਾਂ ਪਾਸਿਆਂ ਤੋਂ ਕਰਾਸ ਫਾਇਰਿੰਗ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ ਦੌਰਾਨ ਇਕ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਗੋਇੰਦਵਾਲ ਸਾਹਿਬ ‘ਚ ਬਾਬਾ ਸਾਹਿਬ ਦੀ ਸਮਾਧ ਨੇੜੇ ਇਕ ਗੈਂਗਸਟਰ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਹੈ, ਜਿਸ ‘ਚ ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ ‘ਚ ਇਕ ਗੈਂਗਸਟਰ ਗੰਭੀਰ ਜ਼ਖਮੀ ਹੋ ਗਿਆ ਹੈ। ਗੈਂਗਸਟਰ ਦੀ ਪਛਾਣ ਕਸ਼ਮੀਰ ਸਿੰਘ ਸ਼ੀਲੂ ਵਜੋਂ ਹੋਈ ਹੈ, ਜਿਸ ਨੂੰ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਕਾਬੂ ਕਰ ਲਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।