ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕਸਿਆ ਸ਼ਿਕੰਜਾ, 10.4 ਕਿਲੋਗ੍ਰਾਮ ਹੈਰੋਇਨ ਬਰਾਮਦ

ਚੰਡੀਗੜ੍ਹ ਪੰਜਾਬ

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕਸਿਆ ਸ਼ਿਕੰਜਾ, 10.4 ਕਿਲੋਗ੍ਰਾਮ ਹੈਰੋਇਨ ਬਰਾਮਦ


ਅੰਮ੍ਰਿਤਸਰ, 12 ਅਕਤੂਬਰ,ਬੋਲੇ ਪੰਜਾਬ ਬਿਊਰੋ :


ਪੰਜਾਬ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨਾਂ ਵਿੱਚੋਂ 10.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਦਾ ਰਹਿਣ ਵਾਲਾ ਸੁਖਰਾਜ ਸਿੰਘ ਇਕ ਅਣਪਛਾਤੇ ਸਾਥੀ ਨਾਲ ਮਹਿੰਦਰਾ ਸਕਾਰਪੀਓ ‘ਚ ਸਵਾਰ ਹੋ ਕੇ ਫਰਾਰ ਹੋ ਗਿਆ, ਜਦਕਿ ਮਾਰੂਤੀ ਸੁਜ਼ੂਕੀ ਬਲੇਨੋ ਜਿਸ ‘ਚ ਨਾਜਾਇਜ਼ ਨਸ਼ੀਲੇ ਪਦਾਰਥ ਸਨ, ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਡੀਜੀਪੀ ਯਾਦਵ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਮੁਹਿੰਮ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।