ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 19 ਅਕਤੂਬਰ ਨੂੰ

ਚੰਡੀਗੜ੍ਹ ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 19 ਅਕਤੂਬਰ ਨੂੰ


ਐੱਸ.ਏ.ਐੱਸ ਨਗਰ 12 ਅਕਤੂਬਰ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਿਤੀ 19 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Leave a Reply

Your email address will not be published. Required fields are marked *