ਅਮਰੀਕ ਸਿੰਘ ਖਿਜ਼ਰਾਬਾਦ ਨੂੰ ਸਦਮਾ !ਪਿਤਾ ਦਾ ਦਿਹਾਂਤ

ਪੰਜਾਬ


ਪਾਠ ਦੇ ਭੋਗ ਤੇ ਅੰਤਿਮ ਅਰਦਾਸ 20 ਅਕਤੂਬਰ ਨੂੰ ਹੋਵੇਗੀ


ਮੋਹਾਲੀ ,14 ਅਕਤੂਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ)

ਪੀ ਡਬਲਿਊ ਡੀ ,ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ , ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਬਰਾਂਚ ਰੋਪੜ ਤੇ ਮੁਹਾਲੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਖਿਜ਼ਰਾਬਾਦ ਨੂੰ ਉਦੋਂ ਸਦਮਾ ਲੱਗਿਆਂ ,ਜਦੋਂ ਉਹਨਾਂ ਦੇ ਪਿਤਾ ਸ ਬਖਸ਼ੀਸ਼ ਸਿੰਘ ਇਹ ਸੰਸਾਰ ਨੂੰ ਅਲਵਿਦਾ ਕਹਿ ਗਏ । ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਬਰਾਂਚ ਦੇ ਸੀਨੀਅਰ ਆਗੂ ਸਰੂਪ ਸਿੰਘ ਮਾਜਰੀ ਨੇ ਦੱਸਿਆ ਕਿ ਬਖਸ਼ੀਸ਼ ਸਿੰਘ ਸਿਹਤ ਪੱਖੋਂ ਪੂਰੇ ਤੰਦਰੁਸਤ ,ਮਿਲਾਪੜੇ ਸੁਭਾਅ ਦੇ ਮਾਲਕ, ਸਦਾ ਚੜਦੀ ਕਲਾ ਵਿੱਚ ਰਹਿਣ ਵਾਲੇ , ਯਾਤਰਾਵਾਂ ਕਰਨ ਦੇ ਸ਼ੌਕੀਨ ਸਨ ।ਇਹਨਾਂ ਨੇ ਪੂਰੀ ਮਿਹਨਤ ਕਰਕੇ ਦੋ ਪੁੱਤਰਾਂ ਤੇ ਦੋ ਧੀਆਂ ਨੂੰ ਪੜਾਇਆ ਤੇ ਆਪਣੇ ਪੈਰਾਂ ਤੇ ਕੀਤਾ । ਇਹਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਯਾਦ ਵਿੱਚ 20 ਅਕਤੂਬਰ ਨੂੰ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਪਿੰਡ ਖਿਜ਼ਰਾਬਾਦ ਦੇ ਇਤਿਹਾਸਿਕ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਵਿਖੇ 12 ਤੋਂ 1 ਵਜੇ ਹੋਵੇਗੀ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਜਰਮਨਜੀਤ ਸਿੰਘ ,ਸਕੱਤਰ ਹਰਦੀਪ ਸਿੰਘ ਟੋਡਰਪੁਰ, ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ਦੇ ਸੂਬਾਈ ਪ੍ਰਧਾਨ ਮਹਿਮਾ ਸਿੰਘ ਧਨੌਲਾ, ਜਰਨਲ ਸਕੱਤਰ ਪਵਨ ਮੋਂਗਾ ,ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ, ਦੀਦਾਰ ਸਿੰਘ ਢਿੱਲੋ, ਬਰਾਂਚ ਰੋਪੜ /ਮੋਹਾਲੀ ਦੇ ਪ੍ਰਧਾਨ ਬ੍ਰਹਮਪਾਲ ਸਹੋਤਾ, ਬਰਾਂਚ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ, ਡੀਟੀਐਫ ਦੇ ਪ੍ਰਧਾਨ ਮਾਸਟਰ ਗਿਆਨ ਚੰਦ , ਆਊਟਸੋਰਸਿੰਗ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ ਯੂਨੀਅਨ ਦੇ ਸੂਬਾਈ ਪ੍ਰਧਾਨ ਸਰਬਜੀਤ ਸਿੰਘ ਭੁੱਲਰ ,ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ ਯੂਨੀਅਨ 26 ਦੇ ਆਗੂ ਜਗਤਾਰ ਸਿੰਘ ਰੱਤੋ, ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੇ ਕਨਵੀਨਰ ਸੁਖਜਿੰਦਰ ਸਿੰਘ ਚਨਾਰਥਲ, ਰਣਜੀਤ ਸਿੰਘ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂ ਜਗਜੀਤ ਸਿੰਘ ਜਟਾਣਾ, ਮਾਰਕੀਟ ਕਮੇਟੀ ਕਰਾਲੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਸੰਗਤਪੁਰਾ, ਸੁਖਦੇਵ ਸਿੰਘ ਕੁਬਾਹੇੜੀ ,ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂ ਸੁਖਜਿੰਦਰ ਸਿੰਘ ਦੁਮਣਾ ,, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਜੱਟਪੁਰਾ, ਬਲਵਿੰਦਰ ਸਿੰਘ ਭੈਰੋ ਮਾਜਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਬੜਬਾ ਆਦਿ ਆਗੂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ

Leave a Reply

Your email address will not be published. Required fields are marked *